Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸੁਨਾਮ 'ਚ ਸਫ਼ਾਈ ਵਿਵਸਥਾ ਬਦਹਾਲ ਬਿਮਾਰੀ ਫੈਲਣ ਦਾ ਡਰ

June 19, 2026 02:36 PM
ਦਰਸ਼ਨ ਸਿੰਘ ਚੌਹਾਨ

ਸੜਕਾਂ ਤੇ ਅਵਾਰਾ ਪਸ਼ੂਆਂ ਦੀ ਭਰਮਾਰ 

ਸੁਨਾਮ : ਸਥਾਨਕ ਸ਼ਹਿਰ ਅੰਦਰ ਸਟੇਡੀਅਮ ਦੇ ਨਜ਼ਦੀਕ ਰੇਲਵੇ ਦੀ ਦੀਵਾਰ ਨਾਲ ਪਿਆ ਕੂੜਾ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਲੋਕਾਂ ਵੱਲੋਂ ਨਗਰ ਕੌਂਸਲ ਦੇ ਸਫ਼ਾਈ ਪ੍ਰਬੰਧਾਂ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਦੇ ਇੰਦਰਾ ਮਾਰਗ ਰੇਲਵੇ ਰੋਡ 'ਤੇ ਸਥਿਤ ਸਟੇਡੀਅਮ ਦੀ ਕੰਧ ਨਾਲ ਲੱਗੇ ਕੂੜੇ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਗੰਭੀਰ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਇੰਦਰਾ ਬਸਤੀ ਦੇ ਬਸ਼ਿੰਦਿਆਂ ਗੁਰਮੇਲ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ ਅਤੇ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਸਟੇਡੀਅਮ ਦੀ ਸਾਹਮਣੇ ਵਾਲੀ ਕੰਧ ਦੇ ਨਾਲ ਲਗਾਤਾਰ ਕੂੜੇ ਦੇ ਢੇਰ ਲੱਗ ਰਹੇ ਹਨ। ਇਸ ਬਦਹਾਲੀ ਕਾਰਨ ਸਥਾਨਕ ਲੋਕਾਂ ਅਤੇ ਰਾਹਗੀਰਾਂ ਵਿੱਚ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਕੂੜੇ ਕਾਰਨ ਆਉਣ-ਜਾਣ ਵਾਲੇ ਲੋਕਾਂ ਅਤੇ ਆਸ-ਪਾਸ ਦੇ ਨਿਵਾਸੀਆਂ ਲਈ ਇੱਥੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਅਵਾਰਾ ਪਸ਼ੂ ਸੜਕਾਂ ਤੇ ਘੁੰਮ ਰਹੇ ਹਨ ਅਜਿਹੇ ਵਰਤਾਰੇ ਕਾਰਨ ਹਾਦਸੇ ਵਾਪਰਨ ਦਾ ਡਰ ਬਣਿਆ ਹੋਇਆ ਹੈ ਜਦਕਿ ਗਊ ਸੇਵਾ ਬੋਰਡ ਦੇ ਚੇਅਰਮੈਨ ਨੇ ਆਖਿਆ ਸੀ ਕਿ ਪੰਜਾਬ ਅੰਦਰ ਕੋਈ ਵੀ ਅਵਾਰਾ ਪਸ਼ੂ ਸੜਕਾਂ ਤੇ ਘੁੰਮਦਾ ਨਜ਼ਰ ਨਹੀਂ ਆਵੇਗਾ। ਸ਼ਹਿਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਊਧਮ ਸਿੰਘ ਸਟੇਡੀਅਮ ਦੇ ਨਜ਼ਦੀਕ ਲੱਗ ਰਹੇ ਕੂੜੇ ਦੇ ਢੇਰਾਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਅਵਾਰਾ ਪਸ਼ੂਆਂ ਦੇ ਸਥਾਈ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

Have something to say? Post your comment