Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਸਾਹਿਲ ਜੌੜਾ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਮਿਲੇ 

June 19, 2026 04:36 PM
ਦਰਸ਼ਨ ਸਿੰਘ ਚੌਹਾਨ
ਮੰਤਰੀ ਨੇ ਮੱਦਦ ਦਾ ਦਿਵਾਇਆ ਭਰੋਸਾ 
 
ਸੁਨਾਮ : ਐਥਲੀਟਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਸੁਨਾਮ ਦੇ ਜੰਮਪਲ ਨੌਜਵਾਨ ਆਗੂ ਸਾਹਿਲ ਜੌੜਾ ਖੇਡਾਂ ਬਾਰੇ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਮਿਲੇ। ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੇ ਐਥਲੀਟਾਂ ਦੀਆਂ ਮੁਸ਼ਕਿਲਾਂ ਨੂੰ ਗਹੁ ਨਾਲ ਸੁਣਕੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਨੌਜਵਾਨ ਆਗੂ ਸਾਹਿਲ ਜੌੜਾ ਨੇ ਦੱਸਿਆ ਕਿ ਕਿਸੇ ਗੈਰ ਸਿਆਸੀ ਮਕਸਦ ਤੋਂ ਸੰਗਰੂਰ ਜ਼ਿਲ੍ਹੇ ਵਿੱਚ ਅਥਲੈਟਿਕਸ ਦੇ ਖੇਤਰ ਵਿੱਚ ਆਉਣ ਵਾਲੀਆਂ ਪਰੇਸ਼ਾਨੀਆਂ, ਦਿੱਕਤਾਂ ਬਾਰੇ ਕੇਂਦਰੀ ਖੇਡ ਮੰਤਰੀ ਮਨਸੁੱਖ ਮਾਂਡਵੀਆ ਨੂੰ ਜਾਣੂੰ ਕਰਵਾਇਆ ਅਤੇ ਆਰਥਿਕ ਪੱਖੋਂ ਕਮਜ਼ੋਰ ਮੁਹਾਰਤ ਹਾਸਲ ਐਥਲੀਟਾਂ ਨੂੰ ਮੁਕਾਬਲੇ ਵਿੱਚ ਲਿਆਉਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਅਤੇ ਉਲੰਪਿਕ ਸੰਘ ਦੇ ਸਾਬਕਾ ਜਨਰਲ ਸਕੱਤਰ ਡਾਕਟਰ ਲਲਿਤ ਭਨੋਟ ਦੇ ਯਤਨਾਂ ਸਦਕਾ ਹੋਈ ਮੁਲਾਕਾਤ ਦੌਰਾਨ ਖੇਡਾਂ ਬਾਰੇ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਦੱਸਿਆ ਗਿਆ ਹੈ ਕਿ ਕਿਵੇਂ ਮੁਹਾਰਤ ਹਾਸਲ ਨਾਮਵਰ ਐਥਲੀਟ ਆਰਥਿਕ ਪੱਖੋਂ ਕਮਜ਼ੋਰੀ ਕਾਰਨ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੋਂ ਪਛੜ ਰਹੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਅਜਿਹੇ ਮਾਮਲੇ ਦਿਖਾਈ ਦੇ ਰਹੇ ਹਨ ਜਿਨ੍ਹਾਂ ਨੂੰ ਆਰਥਿਕ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਖਿਡਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਚੰਗੀ ਖੁਰਾਕ ਅਤੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਦੇਸ਼ ਵਿਦੇਸ਼ਾਂ ਵਿੱਚ ਜਾਣ ਲਈ ਜਹਾਜ਼ ਦੇ ਖਰਚੇ ਬਰਦਾਸ਼ਤ ਨਹੀਂ ਕਰ ਸਕਦੇ। ਨੌਜਵਾਨ ਆਗੂ ਸਾਹਿਲ ਜੌੜਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੇ ਭਰੋਸਾ ਦਿਵਾਇਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਅਜਿਹੇ ਦੌੜਾਕਾਂ ਦੀ ਪਹਿਚਾਣ ਕਰਕੇ ਲੋੜੀਂਦੀ ਮੱਦਦ ਕਰੇਗੀ। ਇਸ ਮੌਕੇ ਏ ਐਸ ਰਾਠੀ ਵੀ ਹਾਜ਼ਰ ਰਹੇ।

Have something to say? Post your comment

More in Malwa

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ