Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਵੇਂ ਪਾਤਸ਼ਾਹ ਦੇ ਜੀਵਨ ਫਲਸਫ਼ੇ ਤੋਂ ਸੇਧ ਲੈਣ ਦੀ ਲੋੜ : ਅਮਨ ਅਰੋੜਾ

June 19, 2026 05:56 PM
Rozana Sehaj times
ਸੁਨਾਮ: ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ  ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਸੁਨਾਮ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਢਾਡੀ ਪ੍ਰਚਾਰਕਾਂ ਨੇ ਗੁਰ ਇਤਿਹਾਸ ਤੇ ਚਾਨਣਾ ਪਾਇਆ। ਇਸ ਪਾਵਨ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਾਜ਼ਰੀ ਭਰਦਿਆਂ ਪੰਜਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ। ਇਸ ਮੌਕੇ ਗੁਰੂ ਚਰਨਾਂ ਵਿੱਚ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਮੁੱਚੀ ਮਨੁੱਖਤਾ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਤੋਂ ਸੇਧ ਲੈਕੇ ਅਕਾਲ ਪੁਰਖ ਦਾ ਭਾਣਾ ਮੰਨਣ ਦੀ ਸਿੱਖਿਆ ਉੱਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਸਿੱਖ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਤੇ ਚੱਲਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਨ ਅਰੋੜਾ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ