Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅੰਮ੍ਰਿਤਸਰੀ ਕੁਲਚੇ ਨੂੰ GI ਟੈਗ ਦਿਵਾਉਣ ਲਈ ਡੀਸੀ ਦਫ਼ਤਰ ਵਿਖੇ ਅਹਿਮ ਮੀਟਿੰਗ, ਵਪਾਰੀਆਂ ਨੇ ਕੀਤਾ ਸਵਾਗਤ

June 19, 2026 06:33 PM
Rozana Sehaj times

ਅੰਮ੍ਰਿਤਸਰ : ਅੰਮ੍ਰਿਤਸਰ ਦੀ ਵਿਸ਼ਵ ਪ੍ਰਸਿੱਧ ਪਛਾਣ ਅਤੇ ਪੰਜਾਬ ਦੀ ਖਾਣ-ਪੀਣ ਵਿਰਾਸਤ ਦਾ ਅਹਿਮ ਹਿੱਸਾ ਮੰਨੇ ਜਾਂਦੇ Amritsari Kulcha ਅੰਮ੍ਰਿਤਸਰੀ ਕੁਲਚੇ ਨੂੰ ਜੀਓਗ੍ਰਾਫਿਕਲ ਇੰਡੀਕੇਸ਼ਨ (GI) ਟੈਗ ਦਿਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਸਰਕਾਰ ਦੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਸੰਦੀਪ ਹੰਸ ਨੇ ਕੀਤੀ। ਮੀਟਿੰਗ ਵਿੱਚ ਅੰਮ੍ਰਿਤਸਰ ਦੇ ਵੱਖ-ਵੱਖ ਕੁਲਚਾ ਨਿਰਮਾਤਾਵਾਂ ਅਤੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ GI ਟੈਗ ਸਬੰਧੀ ਚੱਲ ਰਹੀ ਪ੍ਰਕਿਰਿਆ ਪ੍ਰਤੀ ਆਪਣਾ ਉਤਸ਼ਾਹ ਜਤਾਇਆ। ਮੀਟਿੰਗ ਦੌਰਾਨ ਵਿਸ਼ੇਸ਼ ਸਕੱਤਰ ਸੰਦੀਪ ਹੰਸ ਨੇ ਕਿਹਾ ਕਿ ਅੰਮ੍ਰਿਤਸਰੀ ਕੁਲਚਾ ਸਿਰਫ਼ ਇੱਕ ਖਾਣ-ਪੀਣ ਦੀ ਵਸਤੂ ਨਹੀਂ, ਸਗੋਂ ਅੰਮ੍ਰਿਤਸਰ ਦੀ ਸੱਭਿਆਚਾਰਕ ਪਛਾਣ ਅਤੇ ਵਿਰਾਸਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ GI ਟੈਗ ਮਿਲਣ ਨਾਲ ਅੰਮ੍ਰਿਤਸਰੀ ਕੁਲਚੇ ਨੂੰ ਇੱਕ ਵਿਲੱਖਣ ਅਤੇ ਕਾਨੂੰਨੀ ਪਛਾਣ ਪ੍ਰਾਪਤ ਹੋਵੇਗੀ, ਜਿਸ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਇਸ ਦੀ ਅਸਲ ਪਛਾਣ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ GI ਟੈਗ ਮਿਲਣ ਤੋਂ ਬਾਅਦ ਅੰਮ੍ਰਿਤਸਰੀ ਕੁਲਚੇ ਦੇ ਨਾਮ ਹੇਠ ਨਕਲੀ ਉਤਪਾਦ ਵੇਚਣ ਵਾਲਿਆਂ ਅਤੇ ਇਸ ਦੇ ਅਸਲੀ ਸਵਾਦ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇਗੀ। ਇਸ ਨਾਲ ਸਿਰਫ਼ ਉਪਭੋਗਤਾਵਾਂ ਨੂੰ ਅਸਲੀ ਉਤਪਾਦ ਮਿਲੇਗਾ, ਸਗੋਂ ਸਥਾਨਕ ਵਪਾਰੀਆਂ ਅਤੇ ਕਾਰੀਗਰਾਂ ਦੇ ਹੱਕ ਵੀ ਸੁਰੱਖਿਅਤ ਰਹਿਣਗੇ। ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (Punjab State Council for Science and Technology PSCST) ਦੀ ਜਾਇੰਟ ਸਕੱਤਰ ਡਾ. ਦਪਿੰਦਰ ਕੌਰ ਬਖਸ਼ੀ ਨੇ ਕਿਹਾ ਕਿ ਅੰਮ੍ਰਿਤਸਰੀ ਕੁਲਚੇ ਨੂੰ ਗਲੋਬਲ ਪੱਧਰ ’ਤੇ ਲਿਜਾਣ ਦੀ ਬਹੁਤ ਲੋੜ ਹੈ ਅਤੇ ਇਸ ਲਈ ਉਨ੍ਹਾਂ ਦਾ ਵਿਭਾਗ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੀ ਰਵਾਇਤੀ ਕਲਾ ਫੁਲਕਾਰੀ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਉਣ ਲਈ ਸਫਲ ਯਤਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ GI ਟੈਗ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਸਭ ਤੋਂ ਪਹਿਲਾਂ ਇੱਕ ਸੰਗਠਨ ਜਾਂ ਐਸੋਸੀਏਸ਼ਨ ਦਾ ਗਠਨ ਕੀਤਾ ਜਾਵੇ, ਕਿਉਂਕਿ ਇਹ ਐਸੋਸੀਏਸ਼ਨ ਹੀ GI ਟੈਗ ਲਈ ਅਧਿਕਾਰਕ ਅਰਜ਼ੀ ਦਾਖਲ ਕਰ ਸਕੇਗੀ। ਮੀਟਿੰਗ ਵਿੱਚ ਸ਼ਾਮਲ ਵਪਾਰੀਆਂ ਨੇ ਪ੍ਰਸ਼ਾਸਨ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਰਵਾਇਤੀ ਕਾਰੋਬਾਰ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਅੰਮ੍ਰਿਤਸਰ ਦੀ ਵਿਰਾਸਤ ਨੂੰ ਸਾਂਭਣ ਅਤੇ ਅਸਲੀ ਅੰਮ੍ਰਿਤਸਰੀ ਕੁਲਚੇ ਦੀ ਪਛਾਣ ਨੂੰ ਬਰਕਰਾਰ ਰੱਖਣ ਵੱਲ ਇੱਕ ਇਤਿਹਾਸਕ ਪਹਿਲ ਸਾਬਤ ਹੋਵੇਗਾ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ GI ਟੈਗ ਪ੍ਰਾਪਤ ਕਰਨ ਲਈ ਭਾਰਤ ਦੇ Geographical Indications of Goods (Registration and Protection) Act, 1999 GI ਐਕਟ 1999 ਤਹਿਤ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ PSCST, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਟੈਕਨਾਲੋਜੀ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਇੱਕ ਤਾਲਮੇਲ ਕਮੇਟੀ ਬਣਾਈ ਜਾਵੇਗੀ। ਇਹ ਕਮੇਟੀ ਕੁਲਚਾ ਨਿਰਮਾਤਾਵਾਂ ਦੀ ਐਸੋਸੀਏਸ਼ਨ ਦੇ ਗਠਨ ਤੋਂ ਲੈ ਕੇ GI ਟੈਗ ਲਈ ਦਸਤਾਵੇਜ਼ੀ ਕਾਰਵਾਈ ਤੱਕ ਸਾਰਾ ਪ੍ਰਕਿਰਿਆਤਮਕ ਕੰਮ ਸੰਭਾਲੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਇਸ ਕਾਰਜ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਮੀਟਿੰਗ ਨੂੰ ਅੰਮ੍ਰਿਤਸਰੀ ਕੁਲਚੇ ਦੀ ਅਸਲੀ ਪਛਾਣ ਨੂੰ ਸੰਭਾਲਣ, ਉਸਨੂੰ ਵਿਸ਼ਵ ਪੱਧਰ ’ਤੇ ਮਜ਼ਬੂਤ ਬਣਾਉਣ ਅਤੇ ਸਥਾਨਕ ਵਪਾਰ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਮੈਡਮ ਪ੍ਰਗਤੀ ਸੇਠੀ, ਪ੍ਰੋਫੈਸਰ ਦਲਬੀਰ ਸਿੰਘ, ਡਾ. ਦੀਪਕ ਪੂਰ, ਸਹਾਇਕ ਫੂਡ ਕਮਿਸ਼ਨਰ ਰਜਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅੰਮ੍ਰਿਤਸਰ ਦੇ ਕੁਲਚਾ ਨਿਰਮਾਤਾ ਹਾਜ਼ਰ ਸਨ।

 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ