Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

June 19, 2026 07:05 PM
Rozana Sehaj times

ਚੰਡੀਗੜ੍ਹ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ  ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ਮਲੇਸ਼ੀਆ-ਅਧਾਰਤ ਕਾਰਕੁੰਨ ਹਨ,’’। ਇਹ ਕਾਰਵਾਈ, 23 ਜਨਵਰੀ, 2026 ਨੂੰ ਸਰਹਿੰਦ ਰੇਲਵੇ ਲਾਈਨ ’ਤੇ ਆਈ.ਈ.ਡੀ. ਧਮਾਕੇ ਅਤੇ 27 ਅਪ੍ਰੈਲ, 2026 ਨੂੰ ਪਟਿਆਲਾ ਦੇ ਸ਼ੰਭੂ ਵਿਖੇ ਇਸੇ ਰੇਲਵੇ ਲਾਈਨ ’ਤੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ, ਪੰਜਾਬ ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਲਈ ਜ਼ਿੰਮੇਵਾਰ  ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜਾਂਚ ਦੌਰਾਨ ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਲਾਂਚਰ, 2.296 ਕਿਲੋਗ੍ਰਾਮ ਵਜ਼ਨ ਦਾ ਇੱਕ ਮਟੈਲਿਕ ਆਈਈਡੀ ਸਮੇਤ ਡੈਟੋਨੇਟਰ ਅਤੇ ਬੈਟਰੀ, 1.456 ਕਿਲੋਗ੍ਰਾਮ ਵਜ਼ਨ ਦੇ ਆਰਡੀਐਕਸ ਦੇ ਦੋ ਪੈਕੇਟ, ਦੋ ਹੈਂਡ ਗ੍ਰਨੇਡ, ਛੇ ਆਧੁਨਿਕ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੀ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਵਿੱਚ ਮਲੇਸ਼ੀਆ ਤੋਂ ਕੰਮ ਕਰ ਰਹੇ ਕੇ.ਜ਼ੈਡ.ਐਫ. ਹੈਂਡਲਰਾਂ ਅਤੇ ਵਿੱਤੀ ਸਹਾਇਤਾ ਕਰਨ ਵਾਲਿਆਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਮੁਲਜ਼ਮ, ਪੰਜਾਬ ਵਿੱਚ ਕੇ.ਜੈਡ.ਐਫ਼ ਦੇ ਕਾਰਕੁੰਨਾਂ ਨੂੰ ਆਫਸ਼ੋਰ ਖਾਤਿਆਂ ਰਾਹੀਂ ਅੱਤਵਾਦੀ ਫੰਡ ਭੇਜਣ, ਰਾਜ ਵਿੱਚ ਅਮਨ-ਸ਼ਾਂਤੀ ਅਤੇ ਵਿਵਸਥਾ ਨੂੰ ਭੰਗ ਕਰਨ ਲਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀਆਂ ਯੋਜਨਾਵਾਂ ਵਿੱਚ ਮਦਦ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਸਨ। ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਵੀਰਵਾਰ ਨੂੰ ਪਟਿਆਲਾ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਅਤੇ ਹੋਰ ਪੁੱਛਗਿੱਛ ਲਈ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ  ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ  ਅਧੀਨ ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।
 

Have something to say? Post your comment

More in Chandigarh

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ