Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

June 19, 2026 07:43 PM
Rozana Sehaj times

ਚੰਡੀਗੜ੍ਹ :
ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ - ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ - ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮੱਸਿਆਵਾਂ ਦਾ ਜਲਦ ਪਤਾ ਲਗਾਉਣ ਵਿੱਚ ਮਦਦ ਕਰਨਗੇ। ਤਕਨਾਲੋਜੀ ਦਾ ਵੇਰਵਾ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਉੱਨਤ ਏਆਈ-ਅਧਾਰਤ ਈਸੀਜੀ ਉਪਕਰਨ ਅਤੇ ਏਆਈ ਸਟੈਥੋਸਕੋਪ ਸਥਾਪਤ ਕੀਤੇ ਜਾਣਗੇ। ਇਸ ਵਿੱਚ ਸਨਫੌਕਸ ਸਪੈਂਡਨ ਈਸੀਜੀ ਉਪਕਰਣ ਸ਼ਾਮਲ ਹੈ ਜੋ ਤੇਜ਼ੀ ਨਾਲ ਦਿਲ ਦੀ ਸਿਹਤ ਜਾਂਚ ਕਰਦਾ ਹੈ ਅਤੇ ਉਨ੍ਹਾਂ ਵਿਅਕਤੀਆਂ ਖਾਸ ਕਰਕੇ ਦਿਲ ਦੀਆਂ ਗੰਭੀਰ ਸਮੱਸਿਆਵਾਂ ਵਾਲੇ ਮਰੀਜ਼ਾਂ ਦੀ ਪਛਾਣ ਕਰਨ ਵਿੱਚ ਮਦਦ ਕਰਦਾ ਹੈ, ਜਿਨ੍ਹਾਂ ਨੂੰ ਤੁਰੰਤ ਰੈਫਰਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਏਆਈ-ਅਧਾਰਤ ਡਿਜੀਟਲ ਸਟੈਥੋਸਕੋਪ (ਏਆਈ ਸਟੈਥ) ਦੀ ਵਰਤੋਂ ਬੱਚਿਆਂ ‘ਚ ਦਿਲ ਦੀਆਂ ਸਮੱਸਿਆਵਾਂ ਦੀ ਸਕ੍ਰੀਨਿੰਗ ‘ਚ ਮਦਦ ਕਰੇਗੀ, ਜਿਸ ਨਾਲ ਇਲਾਜ ਦੀ ਲੋੜ ਵਾਲੇ ਬੱਚਿਆਂ ਨੂੰ ਅੱਗੇ ਸਬੰਧਤ ਡਾਕਟਰ ਕੋਲ ਸਮੇਂ ਸਿਰ ਰੈਫਰ ਕੀਤਾ ਜਾ ਸਕੇਗਾ।
ਇਨ੍ਹਾਂ ਏ.ਆਈ.-ਅਧਾਰਤ ਉਪਕਰਨਾਂ ਬਾਰੇ  ਸਿਹਤ ਸੰਭਾਲ ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਜੋ ਨਵੀਨ ਤਕਨਾਲੋਜੀ ਨੂੰ ਨਿਯਮਤ ਸੇਵਾ ਪ੍ਰਣਆਲੀ ਵਿੱਚ ਸਹਿਜ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਏਕੀਕ੍ਰਿਤ ਕਰਨਾ ਯਕੀਨੀ ਬਣਾਏਗਾ। ਇਹ ਭਾਈਵਾਲੀ ਭਵਿੱਚ ‘ਚ ਪੰਜਾਬ ਦੇ ਸਮੁੱਚੇ ਸਿਹਤ ਢਾਂਚੇ ਵਿੱਚ ਏਆਈ-ਅਧਾਰਤ ਤਕਨਾਲੋਜੀਆਂ ਨੂੰ ਅਪਣਾਉਣ ਬਾਰੇ ਇੰਪਲੀਮੈਂਟੇਸ਼ਨ ਲਰਨਿੰਗ ਪ੍ਰਦਾਨ ਕਰਨ ਵਿੱਚ ਵੀ ਮਦਦ ਕਰੇਗੀ। ਇਸ ਪ੍ਰੋਜੈਕਟ ਦੇ ਪ੍ਰਭਾਵ ਬਾਰੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਏ.ਆਈ. ਤਕਨਾਲੋਜੀ ਅਧਾਰਤ ਉਪਕਰਨਾਂ ਨੂੰ ਸਥਾਪਤ ਕਰਨ ਦਾ ਅਰਥ ਹੈ ਕਿ ਹੁਣ ਸਾਡੇ ਲੋਕਾਂ ਲਈ ਤੇਜ਼ੀ ਨਾਲ ਵਧੇਰੇ ਸਟੀਕ ਹੈਲਥ ਸਕ੍ਰੀਨਿੰਗ ਦੀ ਸੁਵਿਧਾ ਉਪਲੱਬਧ ਹੋਵੇਗੀ, ਜੋ ਦਿਲ ਦੀਆਂ ਗੰਭੀਰ ਸਮੱਸਿਆਵਾਂ ਦਾ ਜਲਦੀ ਪਤਾ ਲਗਾਉਣ ਦੇ ਯੋਗ ਹੋਵੇਗੀ। ਇਹ ਪਹਿਲਕਦਮੀ ਸਿਰਫ਼ ਉੱਨਤ ਉਪਕਰਨ ਸਥਾਪਤ ਕਰਨ ਬਾਰੇ ਨਹੀਂ ਹੈ; ਸਗੋਂ ਇਹ ਫਰੰਟਲਾਈਨ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ, ਰੈਫਰਲ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਅਤੇ ਰਾਜ ਭਰ ਵਿੱਚ ਭਵਿੱਖ ਲਈ ਤੱਥ-ਅਧਾਰਤ ਪ੍ਰਮਾਣ ਪੈਦਾ ਕਰਨ ਬਾਰੇ ਹੈ।
ਤਕਨੀਕੀ ਤੌਰ ‘ਤੇ ਪੂਰੀ ਤਰ੍ਹਾਂ ਸਮਰੱਥ ਸਿਹਤ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤਕਨਾਲੋਜੀ ਸਾਡੀ ਸਿਹਤ ਸੰਭਾਲ ਦੇ ਢੰਗ-ਤਰੀਕਿਆਂ ਨੂੰ ਬਦਲ ਰਹੀ ਹੈ ਅਤੇ ਪੰਜਾਬ ਇਸ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ।
 

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ