Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

June 19, 2026 07:50 PM
Rozana Sehaj times
ਚੰਡੀਗੜ੍ਹ :  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਭੇਜਿਆ ਗਿਆ ਹੈ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਬੱਚੇ ਸਾਲ 2023 ਦੌਰਾਨ ਸਰਹੱਦੀ ਖੇਤਰ ਵਿੱਚ ਮਿਲੇ ਸਨ, ਜਿਸ ਉਪਰੰਤ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ। ਇਸ ਦੌਰਾਨ ਬੱਚਿਆਂ ਦੀ ਸਿੱਖਿਆ, ਸਿਹਤ, ਕੌਂਸਲਿੰਗ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਗਿਆ ਤਾਂ ਜੋ ਉਹ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਵਿੱਚ ਰਹਿ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਹਾਈ ਕਮਿਸ਼ਨ, ਵਿਦੇਸ਼ ਮੰਤਰਾਲਾ, ਭਾਰਤ ਸਰਕਾਰ ਅਤੇ ਹੋਰ ਸਬੰਧਤ ਏਜੰਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੀ ਪਛਾਣ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਲੋੜੀਂਦੀ ਪੁਸ਼ਟੀ ਕਰਨ ਉਪਰੰਤ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਸਫਲਤਾਪੂਰਵਕ ਪੂਰੀਆਂ ਕੀਤੀਆਂ ਗਈਆਂ। ਇਸ ਉਪਰੰਤ 5 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬੰਗਲਾਦੇਸ਼ ਭੇਜਿਆ ਗਿਆ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਹਰ ਬੱਚੇ ਨੂੰ ਆਪਣੇ ਪਰਿਵਾਰ ਦੇ ਪਿਆਰ, ਸੁਰੱਖਿਆ ਅਤੇ ਆਪਣੇਪਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਲਈ ਆਪਣੇ ਪਰਿਵਾਰ ਨਾਲ ਮੁੜ ਮਿਲਾਪ ਜ਼ਿੰਦਗੀ ਦੇ ਸਭ ਤੋਂ ਖੁਸ਼ਗਵਾਰ ਅਤੇ ਯਾਦਗਾਰ ਪਲਾਂ ਵਿੱਚੋਂ ਇੱਕ ਹੁੰਦਾ ਹੈ। ਪੰਜਾਬ ਸਰਕਾਰ ਅਜਿਹੇ ਹਰ ਬੱਚੇ ਦੇ ਸਰਵੋਤਮ ਹਿੱਤਾਂ ਦੀ ਰੱਖਿਆ ਲਈ ਪੂਰੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਬੱਚਾ ਆਪਣੇ ਪਰਿਵਾਰ ਨਾਲ ਮੁੜ ਜੁੜਦਾ ਹੈ ਤਾਂ ਇਹ ਸਿਰਫ਼ ਇੱਕ ਪਰਿਵਾਰ ਦੀ ਖੁਸ਼ੀ ਨਹੀਂ ਹੁੰਦੀ, ਸਗੋਂ ਮਨੁੱਖਤਾ, ਕਰੁਣਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵੀ ਜਿੱਤ ਹੁੰਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ  ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰੱਖੇਗੀ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ