Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਭਗਵੰਤ ਸਿੰਘ ਮਾਨ ਨੇ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

June 19, 2026 08:15 PM
Rozana Sehaj times
ਸ਼ਾਹਕੋਟ (ਜਲੰਧਰ) : ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ। 37.93 ਕਿਲੋਮੀਟਰ ਲੰਬੇ ਇਸ ਪ੍ਰਾਜੈਕਟ ਦਾ ਉਦੇਸ਼ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸੰਪਰਕ ਵਿੱਚ ਸੁਧਾਰ ਕਰਨਾ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਤਲੁਜ ਦਰਿਆ ਦੇ ਨਾਲ ਬਣਨ ਵਾਲੀ ਇਸ ਮਹੱਤਵਪੂਰਨ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ। ਸਾਡੀ ਸਰਕਾਰ ਨੇ ਇਸ ਵੱਡੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਲਈ 61.82 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸ਼ਾਹਕੋਟ ਅਤੇ ਲੋਹੀਆਂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਨਿਰੰਤਰ ਖ਼ਤਰੇ ਹੇਠ ਜੀ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਸ ਪੇਂਡੂ ਖੇਤਰ ਦੀਆਂ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ।” ਮੁੱਖ ਮੰਤਰੀ ਨੇ ਕਿਹਾ, “ਅਸੀਂ ਝੂਠੇ ਵਾਅਦੇ ਕਰਨ ਵਿੱਚ ਨਹੀਂ, ਸਗੋਂ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੇ ਹਾਂ। ਮੈਂ ਖ਼ੁਦ ਇਸ ਖੇਤਰ ਦੇ ਲੋਕਾਂ ਦੁਆਰਾ ਝੱਲੀਆਂ ਮੁਸ਼ਕਲਾਂ ਨੂੰ ਦੇਖਿਆ, ਜਦੋਂ ਬਰਸਾਤ ਦੇ ਮੌਸਮ ਵਿੱਚ ਪਿੰਡਾਂ ਦਾ ਸੰਪਰਕ ਟੁੱਟ ਜਾਂਦਾ ਸੀ। ਧੁੱਸੀ ਬੰਨ੍ਹ `ਤੇ ਇਸ ਸੜਕ ਦੇ ਨਿਰਮਾਣ ਨਾਲ ਸਤਲੁਜ ਦਰਿਆ ਦੇ ਨਾਲ ਲੱਗਦੇ ਬੰਨ੍ਹ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਹ ਸਥਾਨਕ ਲੋਕਾਂ ਲਈ ਹੜ੍ਹਾਂ ਦੇ ਖ਼ਤਰਿਆਂ ਵਿਰੁੱਧ ਮਜ਼ਬੂਤ ਢਾਲ ਵਜੋਂ ਕੰਮ ਕਰੇਗੀ।” ਉਨ੍ਹਾਂ ਅੱਗੇ ਕਿਹਾ, “ਇਹ ਸੜਕ ਇਲਾਕੇ ਦੇ ਲਗਪਗ 15 ਪਿੰਡਾਂ ਵਿੱਚ ਰਹਿਣ ਵਾਲੇ ਤਕਰੀਬਨ 15-16 ਹਜ਼ਾਰ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਦੇਵੇਗੀ। ਇਹ ਸ਼ਾਹਕੋਟ-ਮੋਗਾ ਰੋਡ ਨੂੰ ਲੋਹੀਆਂ-ਮੱਖੂ ਰੋਡ ਨਾਲ ਜੋੜੇਗੀ ਅਤੇ ਇਕ ਪ੍ਰਭਾਵਸ਼ਾਲੀ ਬਾਈਪਾਸ ਵਜੋਂ ਕੰਮ ਕਰੇਗੀ, ਜਿਸ ਨਾਲ ਮੌਜੂਦਾ ਰੂਟ `ਤੇ ਟ੍ਰੈਫਿਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟੇਗੀ। ਮੌਨਸੂਨ ਦੇ ਸੀਜ਼ਨ ਦੌਰਾਨ ਇਹ ਸੜਕ ਕਿਸਾਨਾਂ, ਸਕੂਲੀ ਬੱਸਾਂ ਅਤੇ ਆਮ ਜਨਤਾ ਲਈ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਏਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ ਮਜ਼ਬੂਤ ਪੇਂਡੂ ਬੁਨਿਆਦੀ ਢਾਂਚਾ ਕਾਇਮ ਕਰਨ ਅਤੇ ਉੱਚ ਪੱਧਰੀ ਸੜਕ ਤੇ ਆਵਾਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਇਹ ਪ੍ਰਾਜੈਕਟ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਇਹ ਸ਼ਾਹਕੋਟ-ਲੋਹੀਆਂ ਖੇਤਰ ਦੇ ਲੋਕਾਂ ਦੀ ਸੁਰੱਖਿਆ, ਸੰਪਰਕ, ਆਰਥਿਕ ਵਿਕਾਸ ਅਤੇ ਬਿਹਤਰ ਜੀਵਨ ਪੱਧਰ ਲਈ ਨਿਵੇਸ਼ ਹੈ।” ਪੰਜਾਬ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸੋਚ-ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਇਹ ਸਮਾਜ ਵਿਰੋਧੀ ਅਨਸਰਾਂ ਲਈ ਭਵਿੱਖ ਵਿੱਚ ਅਜਿਹਾ ਕੋਈ ਵੀ ਗੁਨਾਹ ਕਰਨ ਤੋਂ ਰੋਕਣ ਲਈ ਵੱਡੀ ਚੇਤਾਵਨੀ ਵਜੋਂ ਕੰਮ ਕਰੇ ਅਤੇ ਕੋਈ ਵੀ ਕਦੇ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ।” ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
 
 

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ