Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪੀ.ਬੀ.ਜੀ. ਵੈਲਫੇਅਰ ਕਲੱਬ ਦੀ 17ਵੀਂ ਵਰੇਗੰਢ ਮੌਕੇ ਲੱਗਣ ਵਾਲੇ ਮੈਗਾ ਖੂਨਦਾਨ ਕੈੰਪ ਦਾ ਬਾਬਾ ਡੇਅਰੀ ਐਂਡ ਸਵਿਟਸ ਵਿਖੇ ਪੋਸਟਰ ਰਿਲੀਜ਼

June 19, 2026 08:17 PM
Rozana Sehaj times

 

ਕੋਟਕਪੂਰਾ  :  ਪੀ.ਬੀ.ਜੀ. ਵੈਲਫੇਅਰ ਕਲੱਬ ਕੋਟਕਪੂਰਾ ਵੱਲੋਂ ਆਪਣੀ 17ਵੀਂ ਵਰੇਗੰਢ ਦੀ ਮੌਕੇ ਚੇਅਰਮੈਨ ਬਲਜੀਤ ਸਿੰਘ ਖੀਵਾ, ਪ੍ਰਧਾਨ ਰਜੀਵ ਮਲਿਕ ਅਤੇ ਪ੍ਰੋਜੈਕਟ ਇੰਚਾਰਜ ਰਵੀ ਅਰੋੜਾ ਦੀ ਅਗਵਾਈ ਹੇਠ 5 ਜੁਲਾਈ ਐਤਵਾਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 4:00 ਵਜੇ ਤੱਕ ਸਥਾਨਕ ਫਰੀਦਕੋਟ ਰੋਡ 'ਤੇ ਸਥਿਤ ਸੰਗਮ ਪੈਲੇਸ ਵਿਖੇ ਮਿਸ਼ਨ 1313 ਤਹਿਤ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਦਾ ਪੋਸਟਰ ਸਥਾਨਕ ਦਸ਼ਮੇਸ਼ ਮਾਰਕੀਟ ਵਿਖੇ ਸਥਿਤ ਬਾਬਾ ਡੇਅਰੀ ਐਂਡ ਸਵਿੱਟਸ ਵਿਖੇ ਰਿਲੀਜ਼ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਬਲਜੀਤ ਸਿੰਘ ਖੀਵਾ, ਪ੍ਰਧਾਨ ਰਜੀਵ ਮਲਿਕ ਅਤੇ ਪ੍ਰੋਜੈਕਟ ਇੰਚਾਰਜ ਰਵੀ ਅਰੋੜਾ ਨੇ ਕਿਹਾ ਕਿ ਪਿਛਲੇ ਸਾਲ ਵੀ ਮਿਸ਼ਨ 1313 ਤਹਿਤ ਕੈਂਪ ਲਗਾਇਆ ਗਿਆ ਸੀ ਅਤੇ ਇਸ ਦੌਰਾਨ 1731 ਯੂਨਿਟ ਇਕੱਤਰ ਕੀਤੇ ਗਏ ਸਨ ਪ੍ਰੰਤੂ ਸਮੂਹ ਇਲਾਕਾ ਵਾਸੀਆਂ ਵੱਲੋਂ ਮਿਲ ਰਹੇ ਵੱਡੇ ਸਹਿਯੋਗ ਨੂੰ ਵੇਖਦੇ ਹੋਏ ਇਸ ਵਾਰ ਇਹ ਟੀਚਾ ਦੋ ਹਜਾਰ ਯੂਨਿਟ ਤੋਂ ਵੱਧ ਦਾ ਰੱਖਿਆ ਗਿਆ ਹੈ। ਦਸ਼ਮੇਸ਼ ਮਾਰਕੀਟ ਦੇ ਪ੍ਰਧਾਨ ਡਾ.ਰਣਜੀਤ ਸਿੰਘ, ਸਾਬਕਾ ਪ੍ਰਧਾਨ ਸ਼ਰਨਬੀਰ ਸਿੰਘ ਬੇਦੀ ਅਤੇ ਨਰਿੰਦਰ ਬੈੜ੍ਹ ਦੀ ਅਗਵਾਈ ਹੇਠ ਇਸ ਮੌਕੇ ਹਾਜਰ ਸਤੀਸ਼ ਸ਼ਰਮਾ, ਸੋਨੀ ਕਾਮਰਾ, ਰਵੀ ਬਹਿਲ, ਰੋਸ਼ਨ ਚਾਵਲਾ, ਰਵੀ ਭੂਸ਼ਨ ਭੱਲਾ, ਚਿਮਨ ਲਾਲ ਗਰੋਵਰ, ਪ੍ਰਿੰਸ ਸੇਤੀਆ, ਰਿੱਕੀ ਵਿਨੋਚਾ ਅਤੇ ਰੇਸ਼ਮ ਧਿੰਗੜਾ ਨੇ ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਸਮੂਹ ਮੈਂਬਰਾਂ ਨੂੰ ਕੈਂਪ ਦੌਰਾਨ ਵੱਧ ਤੋਂ ਵੱਧ ਸਹਿਯੋਗ ਕਰਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਪੀ.ਬੀ.ਜੀ. ਵੈਲਫੇਅਰ ਕਲੱਬ ਅਤੇ ਦਸ਼ਮੇਸ਼ ਮਾਰਕੀਟ ਦੇ ਸਮੂਹ ਮੈਂਬਰਾਂ ਵੱਲੋਂ ਵੱਖ-ਵੱਖ ਕਾਰੋਬਾਰੀ ਅਦਾਰਿਆਂ 'ਤੇ ਖੂਨਦਾਨ ਕੈਂਪ ਨਾਲ ਸਬੰਧਤ ਪੋਸਟਰ ਵੀ ਲਗਾਏ ਗਏ। ਇਸ ਮੌਕੇ ਪੀ.ਬੀ.ਜੀ. ਵੈਲਫੇਅਰ ਕਲੱਬ ਦੇ ਗੁਰਪ੍ਰੀਤ ਗੋਪੀ, ਮਾਹੀ ਵਰਮਾਂ ਅਤੇ ਮੰਜੂ ਬਾਲਾ ਵੀ ਹਾਜਰ ਸਨ।

Have something to say? Post your comment