ਕੋਟਕਪੂਰਾ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਵੀਰਇੰਦਰਜੀਤ ਸਿੰਘ ਪੁਰੀ, ਨਵਪ੍ਰੀਤ ਸਿੰਘ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਗਿੱਲ, ਸਿਮਰਜੀਤ ਸਿੰਘ ਬਰਾੜ, ਜਗਤਾਰ ਸਿੰਘ ਗਿੱਲ, ਕੁਲਵੰਤ ਸਿੰਘ ਚਾਨੀ, ਸੁਖਮੰਦਰ ਸਿੰਘ ਗਿੱਲ ਅਤੇ ਹਰਪਾਲ ਸਿੰਘ ਮਚਾਕੀ ਵੱਲੋਂ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂਅ ਇੱਕ ਰੋਸ ਪੱਤਰ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਪ੍ਰਤੀਨਿਧ ਸ੍ਰੀ ਪੁਨੀਤ ਸ਼ਰਮਾ ਉੱਪ ਮੰਡਲ ਮਜਿਸਟਰੇਟ ਫਰੀਦਕੋਟ ਨੂੰ ਦਿੱਤਾ ਗਿਆ। ਰੋਸ ਪੱਤਰ ਵਿੱਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਕੱਚੇ ਅਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਮਾਨਯੋਗ ਅਦਾਲਤਾਂ ਵੱਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਸਾਝੇ ਫਰੰਟ ਦੇ ਮੰਗ ਪੱਤਰ ਵਿੱਚ ਸ਼ਾਮਲ ਸਮੂਹ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਫੋਟੋ :- 01