Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Majha

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

June 19, 2026 08:55 PM
Rozana Sehaj times

ਚੰਡੀਗੜ੍ਹ/ਅੰਮ੍ਰਿਤਸਰ : ਸਰਹੱਦ ਪਾਰੋਂ ਹਥਿਆਰ ਤਸਕਰੀ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੰਜਾਬ ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸਮੇਤ ਕੁੱਲ 26 ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵੱਲੋਂ ਅਮਲ ਵਿੱਚ ਲਿਆਂਦੀ ਗਈ। ਦੋਸ਼ੀ ਵਿਅਕਤੀ, ਜਿਸਦੀ ਪਛਾਣ ਰੋਹਨ ਖੋਸਲਾ, ਵਾਸੀ ਰੂਪਨਗਰ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ, ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀ ਕੋਲੋਂ 14  9ਐਮ.ਐਮ. ਅਤੇ 11 .30 ਬੋਰ ਦੇ ਵੱਖ ਵੱਖ ਮਾਰਕੇ ਦੇ ਪਿਸਤੌਲ–ਜਿਨ੍ਹਾਂ ਵਿੱਚ ਨੋਰਿੰਕੋ ਸਟਾਰ ਮਾਰਕ, ਗਲੌਕ, ਜ਼ਿਗਾਨਾ, ਟੌਰਸ, ਵਾਲਥਰ ਆਦਿ ਸ਼ਾਮਲ ਹਨ ਸਮੇਤ 368 ਜ਼ਿੰਦਾ ਕਾਰਤੂਸ ਅਤੇ 48 ਮੈਗਜ਼ੀਨ ਬਰਾਮਦ ਕੀਤੇ ਹਨ। ਵੱਡੀ ਮਾਤਰਾ ਵਿੱਚ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਅਮਰੀਕਾ ਦੀ ਬਣੀ ਇੱਕ ਬੁਲੇਟ-ਪਰੂਫ ਜੈਕੇਟ ਵੀ ਬਰਾਮਦ ਕੀਤੀ ਹੈ ਅਤੇ ਦੋਸ਼ੀ ਦੀ ਹੁੰਡਈ ਆਈ-20 ਕਾਰ ( ਪੀਬੀ 02 ਈਜੇ 2347), ਜਿਸਦੀ ਵਰਤੋਂ ਉਹ ਹਥਿਆਰ ਤਸਕਰੀ ਲਈ ਕਰ ਰਿਹਾ ਸੀ, ਨੂੰ ਵੀ ਜ਼ਬਤ ਕੀਤਾ ਹੈ । ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਸਟ੍ਰੇਲੀਆ-ਅਧਾਰਤ ਹੈਂਡਲਰ, ਜਿਸਨੇ ਸੋਸ਼ਲ ਮੀਡੀਆ ਐਪਲੀਕੇਸ਼ਨ ਰਾਹੀਂ ਹਥਿਆਰ ਪਹੁੰਚਾਉਣ ਵਾਲੇ ਟਿਕਾਣੇ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ, ਪੂਰੇ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਅਤੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕਰਨ ਲਈ ਹੋਰ ਜਾਂਚ ਜਾਰੀ ਹੈ। ਅਪੇ੍ਰਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਬੀਐਸਐਫ ਤੋਂ, ਬਾਰਡਰ ਆਊਟਪੋਸਟ (ਬੀਓਪੀ) ਸ਼ਾਹਪੁਰ ਦੇ ਇਲਾਕੇ ਵਿੱਚ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਬੀਐਸਐਫ ਟੀਮ ਦੇ ਤਾਲਮੇਲ ਨਾਲ ਹੁੰਡਈ ਆਈ-20 ਵਿੱਚ ਜਾ ਰਹੇ ਸ਼ੱਕੀ ਰੋਹਨ ਖੋਸਲਾ ਨੂੰ ਗ੍ਰਿਫ਼ਤਾਰ ਕੀਤਾ।  ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ, 25 ਆਧੁਨਿਕ ਪਿਸਤੌਲ ਅਤੇ ਇੱਕ ਏਕੇ-47 ਰਾਈਫਲ ਦੇ ਸਮੇਤ ਜ਼ਿੰਦਾ ਕਾਰਤੂਸ ਅਤੇ ਮੈਗਜ਼ੀਨ ਅਤੇ ਅਮਰੀਕਾ ਦੀ ਬਣੀ ਇੱਕ ਬੁਲੇਟ-ਪਰੂਫ ਜੈਕੇਟ ਬਰਾਮਦ ਕੀਤੀ ਗਈ। ਏਆਈਜੀ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਆਸਟ੍ਰੇਲੀਆ ਸਥਿਤ ਹੈਂਡਲਰ ਦੇ ਨਿਰਦੇਸ਼ਾਂ ਅਨੁਸਾਰ ਇਸ ਖੇਪ ਨੂੰ ਅੱਗੇ ਹੋਰ ਕਾਰਕੁੰਨਾਂ ਤੱਕ ਪਹੁੰਚਾਉਣ ਲਈ ਇੱਕ ਸਥਾਨਕ ਲਿੰਕ ਵਜੋਂ ਕੰਮ ਕਰ ਰਿਹਾ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 39 ਮਿਤੀ 19.06.2026 ਨੂੰ, ਅਸਲਾ ਐਕਟ ਦੀ ਧਾਰਾ 25, ਬੀਐਨਐਸ ਦੀ ਧਾਰਾ 111 ਅਤੇ 61(2) ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26, 27, 28 ਅਤੇ 29 ਦੇ ਤਹਿਤ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼