Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਿਆਂ ਖਿਲਾਫ਼ ਵਿਸ਼ਾਲ ਰੈਲੀ ਨੂੰ ਡੀ.ਸੀ. ਤੇ ਐਸਐਸਪੀ ਕਰਨਗੇ ਰਵਾਨਾ : ਡਾ. ਢਿੱਲੋਂ

June 19, 2026 08:56 PM
Rozana Sehaj times
ਕੋਟਕਪੂਰਾ : ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਨਿਸ਼ਕਾਮ ਸਮਾਜਸੇਵੀ ਸੰਸਥਾ ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ 26 ਜੂਨ ਨਸ਼ਾ ਵਿਰੋਧੀ ਦਿਵਸ (ਐਂਟੀ ਡਰੱਗ ਡੇਅ) ਨੂੰ ਨਸ਼ਿਆਂ ਖਿਲਾਫ਼ ਵਿਸ਼ਾਲ ਰੈਲੀ ਦੇ ਰੂਪ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ। ਕਲੱਬ ਦੀ ਮੀਟਿੰਗ ਦੌਰਾਨ ਵੱਖ ਵੱਖ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਜਿੰਮੇਵਾਰੀਆਂ ਸੋਂਪੀਆਂ ਗਈਆਂ, ਆਪਣੇ ਸੰਬੋਧਨ ਦੌਰਾਨ ਡਾ. ਢਿੱਲੋਂ ਨੇ ਦੱਸਿਆ ਕਿ 26 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 8.00 ਵਜੇ ਨਵੀਂ ਦਾਣਾ ਮੰਡੀ ਫਰੀਦਕੋਟ ਵਿਖੇ ਵੱਖ-ਵੱਖ ਸਮਾਜਸੇਵੀ ਸੰਸਥਾਵਾਂ/ਜਥੇਬੰਦੀਆਂ ਦੇ ਨੁਮਾਇੰਦੇ ਅਤੇ ਸਮਾਜ ਸੁਧਾਰਕ ਇਕੱਤਰ ਹੋਣਗੇ, ਜਿੱਥੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾ ਦੱਸਿਆ ਕਿ ਨਸ਼ਾ ਵਿਰੋਧੀ ਰੈਲੀ ਵਾਲੇ ਕਾਫਲੇ ਨੂੰ ਰਵਾਨਾ ਕਰਨ ਲਈ ਮਾਨਯੋਗ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਮਾਨਯੋਗ ਐਸਐਸਪੀ ਗੁਰਬੰਸ ਸਿੰਘ ਬੈਂਸ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਡਾ ਢਿੱਲੋਂ ਨੇ ਦੱਸਿਆ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ, ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਸ਼ਮੂਲੀਅਤ ਲਈ ਸੱਦਾ ਭੇਜਿਆ ਗਿਆ ਹੈ। ਪ੍ਰੋ ਐਚ ਐਸ ਪਦਮ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਹਰ ਬੁਲਾਰਾ ਸਿਰਫ ਨਸ਼ਿਆਂ ਦੀ ਕਰੋਪੀ ਦੇ ਹੱਲ ਲਈ ਆਪਣੇ ਵਿਚਾਰ ਸਾਂਝੇ ਕਰੇਗਾ। ਜਸਕਰਨ ਸਿੰਘ ਭੱਟੀ ਅਤੇ ਡਾ. ਦੇਵ ਰਾਜ ਮੁਤਾਬਿਕ ਉਸ ਤੋਂ ਬਾਅਦ ਨਸ਼ਾ ਵਿਰੋਧੀ ਰੈਲੀ ਵਿੱਚ ਸ਼ਾਮਲ ਕਾਰਾਂ, ਜੀਪਾਂ, ਸਕੂਟਰਾਂ, ਮੋਟਰਸਾਈਕਲਾਂ ਸਮੇਤ ਵੱਖ-ਵੱਖ ਕਿਸਮ ਦੇ ਵਾਹਨਾ ਦਾ ਕਾਫਲਾ 9.30 ਵਜੇ ਬੱਤੀਆਂ ਵਾਲਾ ਚੋਂਕ ਕੋਟਕਪੂਰਾ ਵਿਖੇ ਪੁੱਜੇਗਾ ਅਤੇ ਇਸ ਜਗਾ ਵੀ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਆਗੂ ਨਸ਼ਾ ਵਿਰੋਧੀ ਦਿਵਸ ਦੀ ਮਹੱਤਤਾ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਵਿਚਾਰ ਚਰਚਾ ਕਰਨਗੇ। ਸੁਰਿੰਦਰ ਸਿੰਘ ਸਦਿਉੜਾ, ਸੁਨੀਲ ਕੁਮਾਰ ਬਿੱਟਾ ਗਰੋਵਰ ਅਤੇ ਮੁਖਤਿਆਰ ਸਿੰਘ ਮੱਤਾ ਨੇ ਦੱਸਿਆ ਕਿ ਬੱਤੀਆਂ ਵਾਲਾ ਚੋਂਕ ਕੋਟਕਪੂਰਾ ਤੋਂ ਉਕਤ ਕਾਫਲਾ ਨਵੀਂ ਦਾਣਾ ਮੰਡੀ ਬਾਘਾਪੁਰਾਣਾ ਲਈ ਰਵਾਨਾ ਹੋਵੇਗਾ ਅਤੇ ਉੱਥੇ ਪਹੁੰਚ ਕੇ ਵੀ ਨਸ਼ਿਆਂ ਖਿਲਾਫ ਵਿਚਾਰ ਚਰਚਾ ਕਰਨ ਤੋਂ ਬਾਅਦ ਰੈਲੀ ਦੀ ਸਮਾਪਤੀ ਕੀਤੀ ਜਾਵੇਗੀ। ਮਾ ਸੋਮਨਾਥ ਅਰੋੜਾ, ਗੁਰਮੀਤ ਸਿੰਘ ਮੀਤਾ ਅਤੇ ਸਰਨ ਕੁਮਾਰ ਨੇ ਦਾਅਵਾ ਕੀਤਾ ਕਿ ਸਾਰੇ ਪੋ੍ਰਗਰਾਮ ਦੌਰਾਨ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਬਠਿੰਡਾ ਰੋਡ ਕੋਟਕਪੂਰਾ ਦਾ ਪੂਰਨ ਸਹਿਯੋਗ ਰਹੇਗਾ। ਉਹਨਾ ਦੱਸਿਆ ਕਿ ਸਾਰੀਆਂ ਥਾਵਾਂ ’ਤੇ ਪ੍ਰੋਗਰਾਮ ਨੂੰ ਲਾਈਵ ਕਰਨ ਦਾ ਬਕਾਇਦਾ ਪ੍ਰਬੰਧ ਕੀਤਾ ਗਿਆ ਹੈ। ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ, ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਸ਼ਮੂਲੀਅਤ ਲਈ ਸੱਦਾ ਭੇਜਿਆ ਗਿਆ ਹੈ।
 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ