Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ

June 19, 2026 09:00 PM
Rozana Sehaj times
ਨਵਾਂਸ਼ਹਿਰ : ਸ. ਵਰਿਆਮ ਸਿੰਘ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 22 ਜੂਨ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼ਹੀਦ ਭਗਤ ਸਿੰਘ ਨਗਰ ਨੇ ਦਿੰਦਿਆ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦਧਾਰੂ ਪਸ਼ੂਆਂ ਦੀ ਖ੍ਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਹਨਾਂ ਨੇ ਸਮੂਹ ਦੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਓ। ਲੋੜੀਂਦੇ ਕਾਗਜਾਤ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ, ਅਨਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਮਿਤੀ 19-06-2026 ਤੱਕ ਆਪਣੇ ਫਾਰਮ ਭਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ ,ਬੰਗਾ ਰੋਡ ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਟੈਲੀਫੋਨ ਨੰਬਰ 01823225050 ਅਤੇ ਮੋਬਾਇਲ ਨੰਬਰ 9417619757 ‘ਤੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ