Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Doaba

ਕਾਂਗਰਸੀ ਆਗੂਆਂ ਦੇ ਵੱਲੋਂ ਭਾਜਪਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ

June 19, 2026 09:05 PM
Rozana Sehaj times
 

ਨਵਾਂਸ਼ਹਿਰ : ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਜਨਤਕ ਮੰਚ ਤੋਂ ਪੰਜਾਬੀਆਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਵਿਰੋਧ 'ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਦੇ ਬਾਹਰ ਜਤਿੰਦਰ ਪਾਲ ਮਲਹੋਤਰਾ ਦਾ ਪੁਤਲਾ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਦੋਸ਼ ਲਾਇਆ ਕਿ ਜਤਿੰਦਰ ਪਾਲ ਮਲਹੋਤਰਾ ਨੇ ਜਨਤਕ ਮੰਚ ਤੋਂ ਪੰਜਾਬ ਦੇ ਲੋਕਾਂ ਪ੍ਰਤੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਸਨਮਾਨ ਦਾ ਅਪਮਾਨ ਕੀਤਾ ਹੈ। ਇਸ ਬਿਆਨ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਨੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜਤਿੰਦਰ ਪਾਲ ਦਾ ਪੁਤਲਾ ਸਾੜ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਕਾਂਗਰਸੀ ਵਰਕਰਾਂ ਨੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਭਾਜਪਾ ਤੋਂ ਇਸ ਬਿਆਨ ਲਈ ਜਨਤਕ ਮੁਆਫੀ ਮੰਗਣ ਦੀ ਮੰਗ ਕੀਤੀ। ਇਸ ਮੌਕੇ ਬਿੱਟਾ ਸੱਭਰਵਾਲ, ਸਾਬਕਾ ਕੌਂਸਲਰ ਬਲਵਿੰਦਰ ਭੁੰਬਲਾ, ਕੌਂਸਲਰ ਵਰਿੰਦਰ ਕੁਮਾਰ ਅਤੇ ਕੌਂਸਲਰ ਰਮਨ ਕੁਮਾਰ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਨਮਾਨ ਨਾਲ ਖਿਲਵਾੜ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਪ੍ਰਤੀ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਦੀਆਂ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਨਾਲ ਭਾਜਪਾ ਦੀ ਪੰਜਾਬੀਆਂ ਪ੍ਰਤੀ ਸੋਚ ਨੂੰ ਉਜਾਗਰ ਕਰਦੀ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

 

Have something to say? Post your comment

 

More in Doaba

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਮੈਰਾਥਨ ਦੌੜ ਦੀਆਂ ਤਿਆਰੀਆਂ ਮੁਕੰਮਲ: ਵਧੀਕ ਡਿਪਟੀ ਕਮਿਸ਼ਨਰ(ਜ)