Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਘੱਗਰ ਦਰਿਆ ਅਤੇ ਡਰੇਨਾਂ ਦੀ ਤੁਰੰਤ ਸਫਾਈ ਕਰਵਾਏ ਪੰਜਾਬ ਸਰਕਾਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

June 19, 2026 09:55 PM
Rozana Sehaj times
ਖਨੌਰੀ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਘੱਗਰ ਦਰਿਆ, ਡਰੇਨਾਂ ਅਤੇ ਹੋਰ ਬਰਸਾਤੀ ਨਾਲਿਆਂ ਦੀ ਤੁਰੰਤ ਸਫਾਈ ਕਰਵਾਉਣ ਦੀ ਮੰਗ ਕੀਤੀ ਗਈ। ਪਾਰਟੀ ਨੇ ਚੇਤਾਵਨੀ ਦਿੱਤੀ ਕਿ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਘੱਗਰ ਦਰਿਆ ਅਤੇ ਡਰੇਨਾਂ ਦੇ ਓਵਰਫਲੋ ਹੋਣ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਹੁੰਦੀ ਹੈ, ਜਿਸ ਨਾਲ ਕਿਸਾਨਾਂ ਦੀਆਂ ਫਸਲਾਂ, ਘਰ, ਦੁਕਾਨਾਂ, ਸੜਕਾਂ ਅਤੇ ਸਰਕਾਰੀ ਸੰਪਤੀ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਝੱਲਣਾ ਪੈਂਦਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਿੱਤੇ ਮੰਗ ਪੱਤਰ ਵਿੱਚ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਘੱਗਰ ਦਰਿਆ, ਵੱਡੀਆਂ ਅਤੇ ਛੋਟੀਆਂ ਡਰੇਨਾਂ ਦੀ ਮੌਜੂਦਾ ਸਥਿਤੀ, ਸਫਾਈ ਲਈ ਕੀਤੇ ਗਏ ਕੰਮ, ਖਰਚ ਕੀਤੀ ਗਈ ਰਕਮ ਅਤੇ ਕੰਮ ਕਰਨ ਵਾਲੇ ਠੇਕੇਦਾਰਾਂ ਦੀ ਪੂਰੀ ਜਾਣਕਾਰੀ ਜਨਤਕ ਕੀਤੀ ਜਾਵੇ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਯੂਥ ਆਗੂ ਸਤਨਾਮ ਸਿੰਘ ਰੱਤੋਕੇ ਨੇ ਕਿਹਾ ਕਿ ਜੋ ਸੈਂਟਰ ਸਰਕਾਰ ਡੈਮਾਂ ਦਾ ਪਾਣੀ ਇੱਕ ਦਮ ਛੱਡ ਕੇ ਪੰਜਾਬ ਨੂੰ ਹੜਾਂ ਵੱਲ ਨੂੰ ਧੱਕ ਦਿੰਦੀ ਹੈ ਡੈਮਾਂ ਦਾ ਕੰਟਰੋਲ ਵੀ ਪੰਜਾਬ ਕੋਲ ਹੋਣਾ ਚਾਹੀਦਾ ਹੈ ਤਾਂ ਕਿ ਆਪਣੇ ਲੋਕਾਂ ਨੂੰ ਬਚਾਇਆ ਜਾ ਸਕੇ ਅੱਗੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਬੇਨਤੀ ਹੈ ਕਿ ਬਰਸਾਤ ਦੇ ਮੌਸਮ ਸ਼ੁਰੂ ਹੋ ਗਏ ਹਨ ਸਾਰੀਆਂ ਡਰੇਨਾਂ ਅਤੇ ਘੱਗਰ ਦੀ ਸਫਾਈ ਕੀਤੀ ਜਾਵੇ ਤਾਂ ਕਿ ਕਿਸਾਨਾਂ ਦੀਆਂ ਫਸਲਾਂ ਤੇ ਘਰ ਤੇ ਉਹਨਾਂ ਦੀ ਸਾਧਨ ਬਚਾਈ ਜਾ ਸਕਣ।

Have something to say? Post your comment