ਦੇਵੀਗੜ : ਪਹਾੜੀ ਲੋਕਾਂ ਵੱਲੋਂ ਨਿਹੰਗ ਸਿੰਘਾਂ ਉੱਤੇ ਕੀਤਾ ਗਿਆ ਹਮਲਾ ਘਿਣਉਣਾ ਅਤੇ ਨਿੰਦਣਯੋਗ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਇਲਾਕਾਈ ਤਣਾਅ ਨੂੰ ਉਜਾਗਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਇਤਿਹਾਸ ਗਵਾਹ ਹੈ ਕਿ ਪਹਾੜੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਉੱਤੇ ਹਮਲੇ ਕੀਤੇ ਸਨ, ਪਰ ਉਨ੍ਹਾਂ ਨੂੰ ਮੂੰਹ ਦੀ ਖਾਣੀ ਪੈ ਗਈ ਸੀ। ਹੁਣ ਵੀ ਜੇਕਰ ਸਥਾਨਕ ਲੋਕ ਪੰਜਾਬੀਆਂ ਤੇ ਹਮਲੇ ਜਾਰੀ ਰੱਖਦੇ ਹਨ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰਾਂ ਅਤੇ ਪ੍ਰਸਾਸਨ ਦੀ ਹੋਵੇਗੀ। ਬੀਬੀ ਜਸਮੀਤ ਕੌਰ ਛੀਨਾ ਨੇ ਇਸ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ, “ਪਹਾੜੀਆਂ ਵੱਲੋਂ ਨਿਹੰਗ ਸਿੰਘਾਂ ਉੱਤੇ ਕੀਤਾ ਗਿਆ ਹਮਲਾ ਬਿਲਕੁਲ ਨਿੰਦਣਯੋਗ ਹੈ। ਇਹ ਸਿੱਖ ਭਾਈਚਾਰੇ ਉੱਤੇ ਸਿੱਧਾ ਹਮਲਾ ਹੈ। ਇਤਿਹਾਸ ਯਾਦ ਰੱਖਣਾ ਚਾਹੀਦਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਉੱਤੇ ਵੀ ਇਸ ਤਰ੍ਹਾਂ ਦੇ ਹਮਲੇ ਹੋਏ ਸਨ, ਪਰ ਅੰਤ ਵਿਚ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਇਤਿਹਾਸਕ ਤੌਰ ’ਤੇ ਪਹਾੜੀ ਖੇਤਰਾਂ ਵਿਚ ਸਿੱਖਾਂ ਨਾਲ ਟਕਰਾਅ ਦੀਆਂ ਘਟਨਾਵਾਂ ਪੁਰਾਣੀਆਂ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਵਿਚ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰੀਆਂ ਸਨ ਅਤੇ ਉਸ ਦਾ ਅੰਤ ਖਰਾਬ ਹੋਇਆ ਸੀ। ਬੀਬੀ ਜਸਮੀਤ ਕੌਰ ਛੀਨਾ ਨੇ ਇਸ ਇਤਿਹਾਸ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਗੱਲ ਸਮਝ ਲੈਣੀ ਚਾਹੀਦੀ ਹੈ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਬਚਣਾ ਚਾਹੀਦਾ ਹੈ। ਸਿੱਖ ਆਗੂਆਂ ਨੇ ਪ੍ਰਸਾਸਨ ਤੋਂ ਮੰਗ ਕੀਤੀ ਹੈ ਕਿ ਉਹ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਵੇ ਅਤੇ ਦੋਸ਼ੀਆਂ ਉੱਤੇ ਸਖ਼ਤ ਕਾਰਵਾਈ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਤਰ੍ਹਾਂ ਦੀਆਂ ਘਟਨਾਵਾਂ ਰੋਕੀਆਂ ਨਾ ਗਈਆਂ ਤਾਂ ਇਲਾਕੇ ਵਿਚ ਵੱਡਾ ਤਣਾਅ ਪੈਦਾ ਹੋ ਸਕਦਾ ਹੈ।