Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪ੍ਰਾਈਵੇਟ ਸਕੂਲਾਂ ਦੀ ਫੀਸ ਸੀਮਾ ਘਟਾਉਣ ਦਾ ਫੈਸਲਾ ਸਿੱਖਿਆ ਖੇਤਰ ਲਈ ਘਾਤਕ: ਭੁਪਿੰਦਰ ਸਿੰਘ

June 19, 2026 10:01 PM
Rozana Sehaj times
 
ਦੇਵੀਗੜ੍ਹ : ਪੰਜਾਬ ਸਰਕਾਰ ਵੱਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧੇ ਦੀ ਦਰ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਫ਼ੈਸਲਾ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਵਿਦਿਅਕ ਸੰਸਥਾਵਾਂ ਦੇ ਭੁਪਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਅਸਲ ਵਿੱਚ ਮਾਪਿਆਂ ’ਤੇ ਪੈ ਰਹੇ ਆਰਥਿਕ ਬੋਝ ਨੂੰ ਘਟਾਉਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਨੂੰ ਸਿੱਧੇ ਅਤੇ ਅਸਿੱਧੇ ਟੈਕਸਾਂ ਤੋਂ ਮੁਕਤ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਲੁਧਿਆਣਾ ਵਿਖੇ ਹੋਈ ਫੈਪ ਦੀ ਮੀਟਿੰਗ ਵਿੱਚ ਸਰਕਾਰ ਨੂੰ ਮਜ਼ਬੂਤ ਪ੍ਰਤੀਨਿਧਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਭੁਪਿੰਦਰ ਸਿੰਘ ਨੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਦੇਸ਼ ਵਿੱਚ ਮਹਿੰਗਾਈ ਦਰ 5 ਤੋਂ 6 ਫੀਸਦੀ ਦੇ ਵਿਚਕਾਰ ਰਹਿੰਦੀ ਹੈ। ਅਜਿਹੇ ਵਿੱਚ ਫੀਸ ਵਾਧੇ ਨੂੰ 5 ਫੀਸਦੀ ਤੱਕ ਸੀਮਿਤ ਕਰਨ ਨਾਲ ਸਕੂਲਾਂ ਕੋਲ ਵਿਕਾਸ ਲਈ ਕੋਈ ਵਾਧੂ ਸਰੋਤ ਨਹੀਂ ਬਚੇਗਾ। ਇਸ ਦਾ ਸਿੱਧਾ ਅਸਰ ਅਧਿਆਪਕਾਂ ਅਤੇ ਸਟਾਫ ਦੀਆਂ ਤਨਖਾਹਾਂ ’ਤੇ ਪਵੇਗਾ। ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਸਕੂਲਾਂ ਲਈ ਲਾਜ਼ਮੀ ਫਾਇਰ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟਾਂ ਦੀਆਂ ਫੀਸਾਂ ਵਿੱਚ 100 ਤੋਂ 200 ਫੀਸਦੀ ਤੱਕ ਵਾਧਾ ਕਰ ਦਿੱਤਾ ਗਿਆ ਹੈ, ਫਿਰ ਸਕੂਲਾਂ ਦੇ ਵਾਧੇ ’ਤੇ ਹੀ ਕਿਉਂ ਰੋਕ ਲਗਾਈ ਜਾ ਰਹੀ ਹੈ? ਅੰਤ ਵਿੱਚ ਭੁਪਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਇੱਕਤਰਫਾ ਫ਼ੈਸਲਾ ਲਿਆ ਤਾਂ ਫੈਡਰੇਸ਼ਨ ਅਦਾਲਤ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਹੋਵੇਗੀ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਸਿੱਖਿਆ ਖੇਤਰ ਦੀਆਂ ਹਕੀਕਤਾਂ ਨੂੰ ਸਮਝਦਿਆਂ ਮਾਪਿਆਂ, ਵਿਦਿਆਰਥੀਆਂ ਅਤੇ ਸੰਸਥਾਵਾਂ ਦੇ ਹਿੱਤਾਂ ਵਿੱਚ ਸੰਤੁਲਿਤ ਫ਼ੈਸਲਾ ਲਵੇਗੀ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ