Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਪੰਜਾਬੀਆਂ ਖ਼ਿਲਾਫ਼ ਬਿਆਨ ਦਾ ਕੀਤਾ ਵਿਰੋਧ

June 19, 2026 10:09 PM
Rozana Sehaj times
ਸਮਾਣਾ : ਅੱਜ ਦਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਸਮਾਣਾ ਵਿਖੇ ਸੈਂਕੜੇ ਕਾਂਗਰਸੀ ਵਰਕਰਾਂ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਵੱਲੋਂ ਪੰਜਾਬੀਆਂ ਬਾਰੇ ਕੀਤੀਆਂ ਅਪਮਾਨਜਨਕ ਅਤੇ ਮਾਨਹਾਨੀਪੂਰਣ ਟਿੱਪਣੀਆਂ ਦੇ ਖ਼ਿਲਾਫ਼ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਇੱਕ ਸਮਾਗਮ ਦੌਰਾਨ ਮਲਹੋਤਰਾ ਨੇ ਪੰਜਾਬੀਆਂ ਨੂੰ “ਇਮੋਸ਼ਨਲ ਬਲੱਡੀ ਫੂਲਜ਼” ਕਰਾਰ ਦਿੱਤਾ ਸੀ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਭਾਜਪਾ ਅਤੇ ਚੰਡੀਗੜ੍ਹ ਭਾਜਪਾ ਦੇ ਆਗੂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮਾਰਚ ਕੱਢਿਆ। ਉਨ੍ਹਾਂ ਨੇ ਕਿਹਾ ਕਿ ਮਲਹੋਤਰਾ ਨੇ ਅਸਲ ਵਿੱਚ ਪੰਜਾਬੀਆਂ ਪ੍ਰਤੀ ਭਾਜਪਾ ਆਗੂਆਂ ਦੇ ਮਨ ਵਿੱਚ ਮੌਜੂਦ ਡੂੰਘੀ ਨਫ਼ਰਤ ਨੂੰ ਬੇਨਕਾਬ ਕਰ ਦਿੱਤਾ ਹੈ। ਬੀਬੀ ਰੰਧਾਵਾ ਨੇ ਪੰਜਾਬ ਭਾਜਪਾ ਆਗੂਆਂ, ਖ਼ਾਸ ਕਰਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੁੱਛਿਆ ਕਿ ਕੀ ਉਹ ਮਲਹੋਤਰਾ ਵੱਲੋਂ ਪੰਜਾਬੀਆਂ ਬਾਰੇ ਕੀਤੀਆਂ ਟਿੱਪਣੀਆਂ ਨਾਲ ਸਹਿਮਤ ਹਨ, ਜਿਨ੍ਹਾਂ ਵਿੱਚ ਉਹ ਖੁਦ ਵੀ ਸ਼ਾਮਲ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਭਾਜਪਾ ਆਗੂ ਤੋਂ ਬਿਨਾਂ ਸ਼ਰਤ ਮਾਫ਼ੀ ਦੀ ਮੰਗ ਕੀਤੀ ਅਤੇ ਆਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਵੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਪਟਿਆਲਾ ਦੇ ਪ੍ਰਧਾਨ ਬਿੱਟੂ ਧਨੌਰੀ, ਨੈਬ ਭਾਨਰੀ, ਮੰਗਤ ਮਵੀ ਤੇ ਅਸ਼ਵਨੀ ਗੁਪਤਾ ਨੇ ਹੈਰਾਨੀ ਪ੍ਰਗਟਾਈ ਕਿ ਮਲਹੋਤਰਾ ਵੱਲੋਂ ਇਹ ਟਿੱਪਣੀਆਂ ਕੀਤੇ ਕਈ ਦਿਨ ਬੀਤ ਜਾਣ ਦੇ ਬਾਵਜੂਦ ਪੰਜਾਬ ਭਾਜਪਾ ਲੀਡਰਸ਼ਿਪ ਚੁੱਪ ਕਿਉਂ ਹੈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ