Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ: ਰਾਜਪਾਲ

June 19, 2026 10:11 PM
Rozana Sehaj times
ਸੰਗਰੂਰ : ਰਾਜਪਾਲ, ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਸੰਗਰੂਰ ਦੌਰੇ ਦੌਰਾਨ ਜ਼ਿਲ੍ਹੇ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਜਤਾਉਂਦਿਆਂ ਕਿਹਾ ਕਿ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਅਜਾਇਬ ਘਰ ਸੰਗਰੂਰ ਅਤੇ ਪੰਜਾਬ ਦੇ ਸ਼ਾਨਦਾਰ ਇਤਿਹਾਸ, ਰਵਾਇਤਾਂ ਅਤੇ ਵਿਰਾਸਤ ਨੂੰ ਸੰਭਾਲਣ ਦਾ ਇੱਕ ਮਹੱਤਵਪੂਰਨ ਕੇਂਦਰ ਹੈ ਅਤੇ ਇਸ ਨੂੰ ਹੋਰ ਆਧੁਨਿਕ, ਸੁਵਿਧਾਜਨਕ ਅਤੇ ਲੋਕਾਂ ਲਈ ਆਕਰਸ਼ਕ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਰਾਜਪਾਲ ਨੇ ਜ਼ਿਲ੍ਹਾ ਅਜਾਇਬ ਘਰ ਦਾ ਦੌਰਾ ਕਰਦਿਆਂ ਉਥੇ ਪ੍ਰਦਰਸ਼ਿਤ ਪੁਰਾਤਨ ਵਸਤਾਂ, ਦੁਰਲੱਭ ਦਸਤਾਵੇਜ਼ਾਂ, ਇਤਿਹਾਸਕ ਤਸਵੀਰਾਂ ਅਤੇ ਸੱਭਿਆਚਾਰਕ ਨਮੂਨਿਆਂ ਦਾ ਧਿਆਨ ਨਾਲ ਅਧਿਐਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਅਜਾਇਬ ਘਰ ਸਿਰਫ਼ ਪੁਰਾਣੀਆਂ ਯਾਦਾਂ ਦੀ ਸੰਭਾਲ ਨਹੀਂ ਕਰਦੇ, ਸਗੋਂ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦਾ ਵੀ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਾਇਬ ਘਰ ਵਿੱਚ ਡਿਜੀਟਲ ਪ੍ਰਦਰਸ਼ਨੀਆਂ, ਆਡੀਓ-ਵਿਜ਼ੂਅਲ ਸਹੂਲਤਾਂ ਅਤੇ ਹੋਰ ਸੁਧਾਰਾਂ ਰਾਹੀਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਰਾਜਪਾਲ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਅਮਨ-ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਸਥਾਨਕ ਜਨ-ਪ੍ਰਤਿਨਿਧੀ, ਮੰਦਿਰ ਪ੍ਰਬੰਧਕ ਕਮੇਟੀ ਦੇ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ