Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਭਾਰਤ ਸਰਕਾਰ ਨੇ ‘ਮੋਡਰਨਾ Corona ਵੈਕਸੀਨ’ ਨੂੰ ਵੀ ਦਿੱਤੀ ਪ੍ਰਵਾਨਗੀ

June 29, 2021 05:41 PM
SehajTimes

ਨਵੀਂ ਦਿੱਲੀ : ਨੀਤੀ ਆਯੋਗ ਸਿਹਤ ਸਕੱਤਰ ਡਾ: ਵੀ. ਕੇ. ਪੌਲ ਨੇ ਜਾਣਕਾਰੀ ਦਿੱਤੀ ਕਿ ਅੰਤਰਰਾਸ਼ਟਰੀ ਪੱਧਰ ‘ਤੇ ਵਿਕਸਤ ‘ਮੋਡਰਨਾ ਵੈਕਸੀਨ’ ਨੂੰ ਭਾਰਤ ਵਿਚ ਵੀ ਇਸਤੇਮਾਲ ਕਰਨ ਦੀ ਆਗਿਆ ਦੇ ਦਿੱਤੀ ਗਈ ਹੈ। ਇਸ ਵੈਕਸੀਨ ਦੀਆਂ ਵੀ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। ਇਸ ਤਰ੍ਹਾਂ ਦੇਸ਼ ਵਿੱਚ ਹੁਣ 4 ਐਂਟੀ-ਕੋਰੋਨਾ ਵੈਕਸੀਨਾਂ ਉਪਲਬਧ ਹਨ। ਇਹ ਹਨ ਕੋਵੈਕਸੀਨ, ਕੋਵੀਸ਼ੀਲਡ, ਸਪੁਤਨਿਕ-ਵੀ ਅਤੇ ‘ਮੋਡਰਨਾ’ । ਉਨਾਂ ਦੱਸਿਆ ਕਿ ‘ਫਾਈਜ਼ਰ’ ਨਾਲ ਵੀ ਇਕ ਸਮਝੌਤੇ ‘ਤੇ ਵੀ ਜਲਦੀ ਦਸਤਖਤ ਕੀਤੇ ਜਾਣਗੇ । ਕੋਰੋਨਾ ਦੀ ਤੀਜੀ ਲਹਿਰ ਸਬੰਧੀ ਕੇਂਦਰ ਸਰਕਾਰ ਨੇ ਕੁਝ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਹਨ। ਕੋਵਿਡ ਟਾਸਕ ਫੋਰਸ ਦੇ ਮੁਖੀ ਡਾ: ਵੀ.ਕੇ. ਪਾਲ ਨੇ ਕਿਹਾ ਕਿ ਤੀਜੀ ਲਹਿਰ ਦਾ ਆਉਣਾ ਜਾਂ ਨਾ ਆਉਣਾ ਸਾਡੇ ਹੱਥ ‘ਚ ਹੈ। ਇਸ ‘ਚ ਸਮੁੱਚਾ ਅਨੁਸ਼ਾਸਨ ਬਹੁਤ ਜ਼ਰੂਰੀ ਹੈ। ਇਸਦੇ ਨਾਲ ਹੀ ਡਾ: ਪੌਲ ਨੇ ਕਿਹਾ ਕਿ ਇਹ ਚਾਰੇ ਐਂਟੀ-ਕੋਰੋਨਾ ਟੀਕੇ (ਕੋਵੈਕਸੀਨ, ਕੋਵੀਸ਼ੀਲਡ, ਸਪੁਤਨਿਕ-ਵੀ ਅਤੇ ਮੋਡਰਨਾ) ਦੁੱਧ ਪਿਆਉਂਦੀਆਂ ਔਰਤਾਂ ਲਈ ਸੁਰੱਖਿਅਤ ਹਨ । ਅਜਿਹੀਆਂ ਮਹਿਲਾਵਾਂ ਨੂੰ ਇਸ ਨਾਲ ਕੋਈ ਜੋਖਮ ਨਹੀਂ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਟੀਕਿਆਂ ਦਾ ਬਾਂਝਪਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਟੀਕਾਕਰਨ ਸੰਬੰਧੀ ਗਰਭਵਤੀ ਔਰਤਾਂ ਲਈ ਜਲਦ ਹੀ ਐਡਵਾਈਜ਼ਰੀ ਜਾਰੀ ਕੀਤੀ ਜਾਏਗੀ। ਇਹ ਟੀਕਾ ਗਰਭਵਤੀ ਔਰਤਾਂ ਲਈ ਵੀ ਸੁਰੱਖਿਅਤ ਹੈ ਅਤੇ ਸਿਹਤ ਮੰਤਰਾਲੇ ਇਸ ਦੀ ਹੋਰ ਜਾਂਚ ਕਰ ਰਿਹਾ ਹੈ । ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਸਿਖਰ ‘ਤੇ ਪਹੁੰਚਣ ਤੋਂ ਬਾਅਦ ਹੁਣ ਇਹ ਮਹਾਂਮਾਰੀ ਘਟੀ ਹੈ। ਦੇਸ਼ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਦੇਸ਼ ਵਿਚ ਕੋਰੋਨਾ ਦੀ ਰਿਕਵਰੀ ਦੀ ਦਰ 96.9 ਪ੍ਰਤੀਸ਼ਤ ਹੈ । ਇਸ ਦੇ ਨਾਲ ਹੀ, ਜਿਲੇ ਜਿਥੇ ਹਰ ਰੋਜ਼ 100 ਤੋਂ ਵੱਧ ਨਵੇਂ ਕੇਸ ਆ ਰਹੇ ਹਨ, ਜਿਥੇ 4 ਮਈ ਦੌਰਾਨ 531 ਅਜਿਹੇ ਜ਼ਿਲ੍ਹੇ ਸਨ। ਇਹ ਗਿਣਤੀ 2 ਜੂਨ ਨੂੰ 262 ਜ਼ਿਲ੍ਹਿਆਂ ਵਿੱਚ ਆ ਗਈ ਅਤੇ ਹੁਣ ਦੇਸ਼ ਵਿੱਚ ਸਿਰਫ 111 ਜ਼ਿਲ੍ਹੇ ਅਜਿਹੇ ਹਨ ਜਿੱਥੇ ਰੋਜ਼ਾਨਾ 100 ਤੋਂ ਵੱਧ ਕੇਸ ਆ ਰਹੇ ਹਨ। ਦੇਸ਼ ਵਿਚ ਡੇਲਟਾ ਪਲੱਸ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰਾਲੇ ਨੇ ਕਿਹਾ ਕਿ ਹੁਣ ਤਕ ਕੁੱਲ 51 ਮਾਮਲੇ ਸਾਹਮਣੇ ਆ ਚੁੱਕੇ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ