Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬਸਪਾ ਵੱਲੋਂ ਵਰਕਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਕੇਡਰ ਕੈਂਪ ਦਾ ਆਯੋਜਨ

June 19, 2026 10:17 PM
Rozana Sehaj times
 
ਕੋਟਕਪੂਰਾ : ਬਹੁਜਨ ਸਮਾਜ ਪਾਰਟੀ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਪੈਸ਼ਲ ਇਨਸੈਂਟਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਵਰਕਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕੈਡਰ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਦੌਲਤ ਰਾਮ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀਆਂ ਨੀਤੀਆਂ, ਸੰਗਠਨ ਦੀ ਮਜ਼ਬੂਤੀ ਅਤੇ ਐੱਸ.ਆਈ.ਆਰ. ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਰਕਰਾਂ ਨੂੰ ਘਰ-ਘਰ ਤੱਕ ਪਾਰਟੀ ਦਾ ਸੰਦੇਸ਼ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਲੋਕ ਸਭਾ ਇੰਚਾਰਜ ਐਡਵੋਕੇਟ ਅਵਤਾਰ ਕ੍ਰਿਸ਼ਨ, ਹਰਬੰਸ ਸਿੰਘ ਸਾਦਿਕ ਜ਼ਿਲਾ ਪ੍ਰਧਾਨ ਅਤੇ ਬਸੰਤ ਕੁਮਾਰ ਪਰਜਾਪਤ ਜ਼ਿਲਾ ਜਨਰਲ ਸਕੱਤਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਹੀ ਬਹੁਜਨ ਸਮਾਜ ਦੀ ਅਸਲ ਆਵਾਜ਼ ਹੈ ਅਤੇ ਪਾਰਟੀ ਵਰਕਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਕੰਮ ਕਰਦਿਆਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਚਾਹੀਦਾ ਹੈ। ਕੈਂਪ ਦਾ ਬਾਖੂਬੀ ਆਯੋਜਨ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਮਾਂਡੀਆ ਰਿਟਾਇਰਡ ਸਬ ਇੰਸਪੈਕਟਰ ਪੰਜਾਬ ਪੁਲਸ ਅਤੇ ਜਗਤਾਰ ਸਿੰਘ ਰਿਟਾਇਰਡ ਏ.ਐੱਸ.ਆਈ., ਪੰਜਾਬ ਪੁਲਸ ਵੱਲੋਂ ਕੀਤਾ ਗਿਆ। ਇਸ ਮੌਕੇ ਤਰਸੇਮ ਸਿੰਘ, ਪ੍ਰੀਤਮ ਸਿੰਘ ਕਾਨੂੰਗੋ, ਬਲਜੀਤ ਸਿੰਘ ਯੂਥ ਆਗੂ, ਸੁਖਚੈਨ ਸਿੰਘ, ਵਰਿੰਦਰ ਸਿੰਘ, ਦਲੀਪ ਕੁਮਾਰ, ਬਲਦੇਵ ਸਿੰਘ, ਇਕਬਾਲ ਹਰੀਨੌਂ, ਬਲਵਿੰਦਰ ਸਿੰਘ ਮੁਮਾਰਾ, ਮੱਖਣ ਲਾਲ, ਸੁਭਾਸ਼ ਕੁਮਾਰ ਮੀਡੀਆ ਸਾਥੀ, ਪਵਨ ਕੁਮਾਰ, ਅਸ਼ੋਕ ਕੁਮਾਰ, ਸੋਨੂ ਅਤੇ ਬਬਲੂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ। ਅੰਤ ਵਿਚ ਹਾਜ਼ਰ ਵਰਕਰਾਂ ਨੇ ਬਹੁਜਨ ਸਮਾਜ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੰਕਲਪ ਲਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ