Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਅਮਰਨਾਥ ਯਾਤਰਾ ਲਈ 3 ਟਰੱਕ ਰਾਸ਼ਨ ਝੰਡੀ ਦਿਖਾ ਕੇ ਕੀਤੇ ਰਵਾਨਾ

June 19, 2026 10:22 PM
Rozana Sehaj times
 
ਸਮਾਣਾ :  ਸ਼ਿਵ ਲੰਗਰ ਕਮੇਟੀ ਸਮਾਣਾ ਵੱਲੋਂ ਪਵਿੱਤਰ ਸ੍ਰੀ ਅਮਰਨਾਥ ਜੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੇਵਾ ਲਈ ਲਗਾਏ ਜਾਣ ਵਾਲੇ ਵਿਸ਼ਾਲ ਭੰਡਾਰੇ ਵਾਸਤੇ ਤਿੰਨ ਟਰੱਕ ਰਾਸ਼ਨ ਅਤੇ ਹੋਰ ਜ਼ਰੂਰੀ ਸਮੱਗਰੀ ਰਵਾਨਾ ਕੀਤੀ ਗਈ। ਇਸ ਮੌਕੇ ਨੈਸ਼ਨਲ ਐਥਲੀਟ ਪਰਨਵੀ ਗੋਇਲ ਅਤੇ ਨੈਸ਼ਨਲ ਅਸਲੀਟ ਪਰਨਵੀ ਗੋਇਲ ਦੀ  ਦਾਦੀ ਪ੍ਰਸਿੱਧ ਸਮਾਜ ਸੇਵਕਾ ਸ਼ਸ਼ੀ ਬਾਲਾ ਗੋਇਲ ਪਤਨੀ ਜੀਵਨ ਗੋਇਲ ਨੇ ਟਰੱਕਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਰਵਾਨਗੀ ਸਮਾਰੋਹ ਦੌਰਾਨ ਸ਼ਿਵ ਭਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। "ਜੈ ਭੋਲੇ ਸ਼ਿਵ ਭੋਲੇ", "ਜੈ ਬਾਬਾ ਬਰਫਾਨੀ" ਅਤੇ "ਭੁੱਖੇ ਕੋ ਅੰਨ, ਪਿਆਸੇ ਕੋ ਪਾਣੀ" ਦੇ ਗੂੰਜਦੇ ਜੈਕਾਰਿਆਂ ਨਾਲ ਪੂਰਾ ਇਲਾਕਾ ਸ਼ਿਵਮਈ ਹੋ ਗਿਆ ਅਤੇ ਮਾਹੌਲ ਭਗਤੀ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਅਭਿਸ਼ੇਕ ਸਿੰਗਲਾ, ਪੰਚਕੁਲਾ ਰਾਕੇਸ਼ ਸਿੰਗਲਾ ਪੰਚਕੁਲਾ, ਨਰਿੰਦਰ ਮਿੱਤਲ, ਪ੍ਰੇਮ ਗੋਇਲ, ਚੰਡੀਗੜ੍ਹ (ਸਾਰੇ ਰੀਅਲ ਅਸਟੇਟ ਪ੍ਰਮੋਟਰ ) ਵਿਸ਼ੇਸ਼ ਤੌਰ ਤੇ ਪੁੱਜੇ ਇਸ ਮੌਕੇ ਸ਼ਿਵ ਲੰਗਰ ਕਮੇਟੀ ਦੇ ਪ੍ਰਧਾਨ ਅਮਰ ਗੋਇਲ ਅਤੇ ਕਮੇਟੀ ਦੇ ਪ੍ਰਮੁੱਖ ਪਰਸ਼ੋਤਮ ਕੁਮਾਰ,ਪਵਨ ਕੁਮਾਰ, ਜੀਵਨ ਗੋਇਲ ਨੇ ਦੱਸਿਆ ਕਿ ਕਮੇਟੀ ਪਿਛਲੇ ਲਗਾਤਾਰ 34 ਸਾਲਾਂ ਤੋਂ ਸ੍ਰੀ ਅਮਰਨਾਥ ਜੀ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਨਿਸ਼ਕਾਮ ਸੇਵਾ ਕਰਦੀ ਆ ਰਹੀ ਹੈ। ਕਮੇਟੀ ਅਹੁਦੇਦਾਰਾਂ ਨੇ ਕਿਹਾ ਕਿ ਬਾਬਾ ਬਰਫਾਨੀ ਦੀ ਅਪਾਰ ਕਿਰਪਾ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੇਵਾ ਕਾਰਜ ਪੂਰੀ ਸ਼ਰਧਾ, ਸਮਰਪਣ ਅਤੇ ਉਤਸ਼ਾਹ ਨਾਲ ਕੀਤਾ ਜਾਵੇਗਾ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ