Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

June 20, 2026 05:48 PM
Rozana Sehaj times


ਚੰਡੀਗੜ੍ਹ :
ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ,ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ। ਸੂਬੇ ਦੀ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਡੀਐਸਪੀ (ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ) ਤੱਕ ਵੱਖ-ਵੱਖ ਅਹੁਦਿਆਂ ’ਤੇ ਨੌਜਵਾਨ ਅਧਿਕਾਰੀ ਤਾਇਨਾਤ ਹਨ, ਜੋ ਆਧੁਨਿਕ ਤਕਨਾਲੋਜੀ ਅਤੇ ਨਿਡਰ ਸੋਚ ਦੇ ਨਾਲ ਅਪਰਾਧ ਅਤੇ ਗੈਂਗ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਵੱਡਮੁਲੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਬਲ ਵਿੱਚ 27 ਤੋਂ 29 ਸਾਲ ਦੀ ਉਮਰ ਵਰਗ ਦੇ 4,253 ਕਰਮਚਾਰੀ ਹਨ, ਜਦਕਿ 3,978 ਕਰਮਚਾਰੀ 27 ਸਾਲ ਤੋਂ ਘੱਟ ਉਮਰ ਦੇ ਹਨ। ਇਸ ਨਾਲ ਸਰਹੱਦੀ ਸੂਬੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਮੌਜੂਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ, ਡੀਜੀਪੀ ਗੌਰਵ ਯਾਦਵ ਦੀ ਦੇਖ-ਰੇਖ ਹੇਠ ਕੀਤੀਆਂ ਗਈਆਂ ਤਾਜ਼ਾ ਭਰਤੀਆਂ ਨੇ ਅਜਿਹੀ ਪੁਲਿਸ ਫੋਰਸ ਤਿਆਰ ਕਰਨ ਵਿੱਚ ਯੋਗਦਾਨ ਪਾਇਆ ਹੈ ਜੋ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਸਮਰੱਥ ਹੈ। ਰਿਕਾਰਡਾਂ ਅਨੁਸਾਰ, ਪੰਜਾਬ ਪੁਲਿਸ ਵਿੱਚ 29 ਸਾਲ ਤੋਂ ਘੱਟ ਉਮਰ ਦੇ 6,666 ਕਾਂਸਟੇਬਲ, 973 ਸੀਨੀਅਰ ਕਾਂਸਟੇਬਲ, 347 ਸਬ-ਇੰਸਪੈਕਟਰ ਅਤੇ 186 ਹੈੱਡ ਕਾਂਸਟੇਬਲ ਸੇਵਾ ਨਿਭਾ ਰਹੇ ਹਨ। ਇਹਨਾਂ 6,666 ਕਾਂਸਟੇਬਲਾਂ ਵਿੱਚੋਂ 3,855 ਦੀ ਉਮਰ 20 ਤੋਂ 26 ਸਾਲ ਦੇ ਵਿਚਕਾਰ ਹੈ, ਜਦਕਿ 1,198 ਦੀ ਉਮਰ 29 ਸਾਲ, 1,125 ਦੀ 28 ਸਾਲ ਅਤੇ 488 ਦੀ ਉਮਰ 27 ਸਾਲ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਪੰਜਾਬ ਪੁਲਿਸ ਹਰ ਕਿਸਮ ਦੀ ਸਥਿਤੀ ਨੂੰ ਸੰਭਾਲਣ ਅਤੇ ਹਰ ਹਾਲਤ ਵਿੱਚ ਅਪਰਾਧੀਆਂ ਨਾਲ ਨਜਿੱਠਣ ਦੇ ਸਮਰੱਥ ਹੈ। ਵੱਖ-ਵੱਖ ਭਰਤੀ ਮੁਹਿੰਮਾਂ ਰਾਹੀਂ ਫੋਰਸ ਵਿੱਚ 29 ਸਾਲ ਤੋਂ ਘੱਟ ਉਮਰ ਦੇ 8,231 ਕਰਮਚਾਰੀ  ਭਰਤੀ ਹੋਏ ਹਨ। ਮੈਨੂੰ ਇਸ ਗੱਲ ਦਾ ਮਾਣ ਹੈ ਕਿ ਇਹਨਾਂ ਵਿੱਚੋਂ ਬਹੁਤੇ ਨੌਜਵਾਨ ਫਰੰਟਲਾਈਨ ਅਧਿਕਾਰੀ ਅਤੇ ਥਾਣਾ ਸਟਾਫ ਵਜੋਂ ਕੰਮ ਕਰ ਰਹੇ ਹਨ, ਜੋ ਸਿੱਧੇ ਤੌਰ ’ਤੇ ਕਾਨੂੰਨ-ਵਿਵਸਥਾ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ। ਇੰਨੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਮੌਜੂਦਗੀ ਪੁਲਿਸ ਫੋਰਸ ਨੂੰ ਵਿਲੱਖਣ ਬਣਾਉਂਣ ਅਤੇ ਸਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਦਦ ਕਰਦੀ ਹੈ।” ਇਹ ਨਵੀ ਉਮਰ ਦੇ ਅਧਿਕਾਰੀ /ਕਰਮਚਾਰੀ ਨਾ ਸਿਰਫ ਪੰਜਾਬ ਪੁਲਿਸ ਦੀ ਬਦਲਦੀ ਤਸਵੀਰ ਪੇਸ਼ ਕਰ ਰਹੇ ਹਨ,ਸਗੋਂ ਇਸ ਨਾਲ ਪੁਲਿਸ ਦੀ ਸੰਸਥਾਗਤ ਮਜ਼ਬੂਤੀ ਵੀ ਸਾਹਮਣੇ ਆਈ ਹੈ। ਸੂਬੇ ਦੇ ਸਾਰੇ ਪੁਲਿਸ ਥਾਣਿਆਂ ਵਿੱਚ ਮਹਿਲਾ ਹੈਲਪ ਡੈਸਕਾਂ ਦੀ ਸਥਾਪਨਾ ਕੀਤੀ ਗਈ ਹੈ, ਇਸ ਦੇ ਨਾਲ ਹੀ ਰਾਜ ਦੇ ਸਿਟੀਜ਼ਨ ਪੋਰਟਲ ਦੀਆਂ ਸੇਵਾਵਾਂ ਵਿੱਚ ਵੀ ਸੁਧਾਰ ਹੋਇਆ ਹੈ। ਨੌਜਵਾਨਾਂ ਨੂੰ ਫੋਰਸ ਵਿੱਚ ਸ਼ਾਮਲ ਕਰਨ ਦੀ ਮੁਹਿੰਮ ਅਜੇ ਜਾਰੀ ਹੈ। ਪੰਜਾਬ ਪੁਲਿਸ ਨੇ 3,298 ਅਸਾਮੀਆਂ ਲਈ ਵੱਡੀ ਕਾਂਸਟੇਬਲ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਲਈ ਕੰਪਿਊਟਰ ਅਧਾਰਿਤ ਪ੍ਰੀਖਿਆ (ਸੀ. ਬੀ. ਟੀ. ) 1 ਜੁਲਾਈ ਤੋਂ ਸ਼ੁਰੂ ਹੋਵੇਗੀ। ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਨਾਲ ਫਰੰਟਲਾਈਨ ਪੁਲਿਸ ਦੀ ਮੌਜੂਦਗੀ ਹੋਰ ਵਧੇਗੀ ਅਤੇ ਹਰ ਉਮਰ ਵਰਗ ਦੇ ਨਾਗਰਿਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਵਿੱਚ ਮਦਦ ਮਿਲੇਗੀ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ