Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

June 20, 2026 05:52 PM
Rozana Sehaj times

ਚੰਡੀਗੜ੍ਹ : ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 6.91 ਲੱਖ ਤੋਂ ਵੱਧ ਮਹਿਲਾਵਾਂ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਮਿਲ ਰਹੀ ਹੈ ਅਤੇ ਉਹ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰਨ ਲਈ ਸਮਰੱਥ ਹੋ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਲਾਭ ਪਹੁੰਚਾਉਣ ਲਈ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਹਜ਼ਾਰਾਂ ਮਹਿਲਾਵਾਂ ਲਈ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਮੁਸ਼ਕਲ ਹਾਲਾਤਾਂ ਵਿੱਚ ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਜਿਉਣ ਦਾ ਸਹਾਰਾ ਵੀ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਹਿਲਾਵਾਂ ਦੀ ਸੁਰੱਖਿਆ, ਸਨਮਾਨ ਅਤੇ ਸਵੈ-ਨਿਰਭਰਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਸਲ ਸਮਾਜਿਕ ਤਰੱਕੀ ਉਦੋਂ ਹੀ ਸੰਭਵ ਹੈ ਜਦੋਂ ਮਹਿਲਾਵਾਂ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਸਮਾਜਿਕ ਤੌਰ 'ਤੇ ਸਸ਼ਕਤ ਹੋਣ। ਇਸੇ ਸੋਚ ਅਨੁਸਾਰ ਪੰਜਾਬ ਸਰਕਾਰ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਸਮਾਜਿਕ ਸੁਰੱਖਿਆ ਦੇ ਲਾਭ ਪਹੁੰਚਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਹ ਸਕੀਮ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਉਪਲਬਧ ਹੈ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਮਹਿਲਾਵਾਂ ਵੀ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਬਿਨੈਕਾਰ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਬਿਹਤਰ ਜੀਵਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਹਰ ਮਹਿਲਾ ਆਤਮ-ਵਿਸ਼ਵਾਸ ਅਤੇ ਆਰਥਿਕ ਸਥਿਰਤਾ ਨਾਲ ਸਮਾਜ ਵਿੱਚ ਆਪਣੀ ਭੂਮਿਕਾ ਨਿਭਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਕਮਜ਼ੋਰ ਅਤੇ ਲੋੜਵੰਦ ਵਰਗ ਤੱਕ ਭਲਾਈ ਸਕੀਮਾਂ ਦੇ ਲਾਭ ਪਹੁੰਚਾ ਕੇ ਇੱਕ ਹੋਰ ਸਮਾਵੇਸ਼ੀ ਅਤੇ ਸੰਵੇਦਨਸ਼ੀਲ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਹੈ।

 
 

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ