Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਮੰਤਰੀ ਗੋਇਲ ਨੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਵੰਡੀਆਂ ਰਾਸ਼ਨ ਕਿਟਾਂ "ਆਮ ਆਦਮੀ ਪਾਰਟੀ" ਦੀ ਚੜ੍ਹਤ ਤੋਂ ਬੁਖਲਾਏ ਵਿਰੋਧੀ : ਮੰਤਰੀ ਗੋਇਲ

June 20, 2026 08:27 PM
Rozana Sehaj times

 

ਖਨੋਰੀ  : ਸੂਬੇ ਦੀ "ਆਪ" ਸਰਕਾਰ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਬੇਟੇ ਯੂਥ ਆਗੂ ਐਡਵੋਕੇਟ ਗੌਰਵ ਗੋਇਲ ਦੇ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਹੋਤੀਪੁਰ, ਨਵਾਂਗਾਓ, ਅਨਦਾਣਾ, ਬੋਪੁਰ, ਚੱਠਾ ਗੋਬਿੰਦਪੁਰਾ, ਖਨੌਰੀ ਖ਼ੁਰਦ,ਬਨਾਰਸੀ ਅਤੇ ਖਨੌਰੀ ਮੰਡੀ ਵਿਖੇ ਲੋਕਾਂ ਨਾਲ ਸੰਵਾਦ ਕਰਦਿਆਂ ਜਿੱਥੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਪੱਖੀ ਨੀਤੀਆਂ ਨੂੰ ਦੱਸਿਆ ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸੁਣਦਿਆਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ, ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿੱਥੇ ਸੂਬੇ ਅੰਦਰ ਅਕਾਲੀ, ਭਾਜਪਾ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਆਪਣੇ ਵਿਕਾਸ ਏਜੰਡੇ ਨੂੰ ਲੋਕਾਂ ਵਿੱਚ ਲੈ ਕੇ ਜਾ ਰਹੀ ਹੈ, ਆਮ ਆਦਮੀ ਪਾਰਟੀ ਵੱਲੋਂ ਜਿੱਥੇ ਹਰ ਫਰੰਟ ਤੇ ਪੰਜਾਬ ਦੇ ਵਿਕਾਸ ਖੁਸ਼ਹਾਲੀ ਅਤੇ ਅਮਨ ਸ਼ਾਂਤੀ ਦੇ ਏਜੰਡੇ ਤੇ ਗੱਲਬਾਤ ਕੀਤੀ ਜਾਂਦੀ ਹੈ, ਉੱਥੇ ਹੀ ਵਿਰੋਧੀ ਪਾਰਟੀਆਂ "ਆਮ ਆਦਮੀ ਪਾਰਟੀ" ਦੀ ਆਲੋਚਨਾ ਕਰਨ ਤੋਂ ਬਿਨਾਂ ਕੁਝ ਨਹੀਂ ਕਰਦੀਆਂ, ਕਿਉਂਕਿ ਲੋਕਾਂ ਨੇ ਇੰਨਾ ਪਾਰਟੀਆਂ ਨੂੰ ਨਕਾਰ ਦਿੱਤਾ, ਵਿਰੋਧੀ ਪਾਰਟੀਆਂ ਲੋਕਾਂ ਨੂੰ ਧਰਮ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਆਉਣ ਦੇ ਸਪਨੇ ਸੰਜੋਅ ਰਹੀਆਂ ਹਨ ,ਪਰ ਇਨਾਂ ਪਾਰਟੀਆਂ ਦੀ ਸਪਨੇ "ਮੁੰਗੇਰੀ ਲਾਲ ਦੇ ਹਸੀਨ ਸਪਨਿਆਂ"ਦੀ ਤਰ੍ਹਾਂ ਚਕਣਾ ਚੂਰ ਹੋ ਜਾਣਗੇ, ਮੰਤਰੀ ਗੋਇਲ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ, ਕਿਸਾਨ, ਵਪਾਰੀ ਅਤੇ ਮੁਲਾਜ਼ਮ ਹਿਤੈਸ਼ੀ ਦੱਸਦਿਆਂ ਕਿਹਾ ਕਿ ਜੋ ਕੰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਚ "ਆਮ ਆਦਮੀ ਪਾਰਟੀ" ਦੀ ਸਰਕਾਰ ਨੇ ਕੀਤੇ ਹਨ ਪਿਛਲੀਆਂ ਸਰਕਾਰਾਂ 50 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ,65ਹਜਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ,ਪਿੰਡ ਪਿੰਡ ਸਟੇਡੀਅਮ ਅਤੇ ਲਾਈਬ੍ਰੇਰੀ ਬਣਾਉਣਾ, ਬਿਨਾਂ ਕਿਸੇ ਜਾਤ ਪਾਤ ਅਤੇ ਧਰਮ ਤੋਂ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮਾਫ ਕਰਨਾ, ਫਸਲਾਂ ਦੀ ਬਿਜਾਈ ਲਈ ਨਿਰਵਿਗਨ 24 ਘੰਟੇ ਬਿਜਲੀ ਸਪਲਾਈ ਦੇਣਾ ਤੋਂ ਇਲਾਵਾ ਸੂਬੇ ਦੇ ਹਰ ਪਿੰਡ ਅੰਦਰ ਵਿਕਾਸ ਦੇ ਕੰਮ ਜੋਰ ਸ਼ੋਰ ਨਾਲ ਕਰਵਾਉਂਣਾ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ, ਪਰ ਵਿਰੋਧੀ ਪਾਰਟੀਆਂ ਨੂੰ ਪੰਜਾਬ ਦਾ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਹਜ਼ਮ ਨਹੀਂ ਹੋ ਰਹੀ। ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਸਮੁੱਚਾ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਹਲਕੇ ਦੇ ਲੋਕਾਂ ਲਈ ਉਨ੍ਹਾਂ ਦੇ ਦਰਵਾਜੇ 24 ਘੰਟੇ ਖੁੱਲੇ ਹਨ। ਇਸ ਦੌਰੇ ਦੌਰਾਨ ਮੰਤਰੀ ਗੋਇਲ ਦੇ ਨਾਲ ਉਨਾਂ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਟਰੇਡ ਕਮਿਸ਼ਨ ਦੇ ਚੇਅਰਮੈਨ ਪ੍ਰਿੰਸ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ