Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਦੇ ਵਾਰਡਾਂ ਵਿੱਚ ਲੋਕ ਮਿਲਣੀਆਂ

June 20, 2026 08:37 PM
Rozana Sehaj times

ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1, 14 ਅਤੇ 15 ਵਿੱਚ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੀ ਅਖੀਰਲੀ ਗਰੰਟੀ ਨੂੰ ਵੀ ਪੂਰਾ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਤੋਂ ਜਨਰਲ ਵਰਗ ਦੀਆਂ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿੱਥੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਵੀ ਲੋੜ ਪੈਣ 'ਤੇ ਉੱਚ ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਸ. ਈ.ਟੀ.ਓ. ਨੇ ਅੱਗੇ ਕਿਹਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਦੇ ਹਜ਼ਾਰਾਂ ਕਰੋੜ ਰੁਪਏ ਦੀ ਬੱਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਸਮਰਪਿਤ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਐਮ.ਸੀ. ਅਮਨ ਵਿਰਕ, ਰੋਬਿਨ,  ਸਤਿੰਦਰ ਸਿੰਘ, ਇਲਾਕਾ ਨਿਵਾਸੀ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ