Thursday, September 24, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Majha

ਐੱਸ.ਆਈ.ਆਰ.-2026 ਤਹਿਤ ਬੂਥ ਲੈਵਲ ਏਜੰਟਾਂ (BLAs) ਦੀ ਟ੍ਰੇਨਿੰਗ ਕਰਵਾਈ ਗਈ

June 20, 2026 08:40 PM
Rozana Sehaj times

ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਸਪੈਸ਼ਲ ਇੰਟੇਨਸਿਵ ਰਿਵੀਜ਼ਨ (SIR)-2026 ਤਹਿਤ ਵਿਧਾਨ ਸਭਾ ਹਲਕਾ 019-ਅੰਮ੍ਰਿਤਸਰ ਦੱਖਣੀ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਾਮਜ਼ਦ ਕੀਤੇ ਗਏ ਬੂਥ ਲੈਵਲ ਏਜੰਟਾਂ (BLAs) ਦੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਅਗਵਾਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਵਧੀਕ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ ਨੇ ਕੀਤੀ। ਟ੍ਰੇਨਿੰਗ ਦੌਰਾਨ BLAs ਨੂੰ ਵਿਸ਼ੇਸ਼ ਤੀਬਰ ਸੋਧ 2026 ਦੇ ਸਮੁੱਚੇ ਪ੍ਰੋਗਰਾਮ, ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣ ਲਈ ਐੱਸ.ਆਈ.ਆਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਉਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ ਬੂਥ ਲੈਵਲ ਅਫ਼ਸਰ (BLOs) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਵੰਡਣਗੇ। ਇਸ ਦੌਰਾਨ ਬੀ.ਐਲ.ਏ. ਵੱਲੋਂ ਬੀ.ਐਲ.ਓ. ਦਾ ਸਹਿਯੋਗ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਵੋਟਰ ਤੱਕ ਫਾਰਮ ਪਹੁੰਚੇ ਅਤੇ ਵੋਟਰ ਸੂਚੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਤਰੁੱਟੀ ਨੂੰ ਸਮੇਂ ਸਿਰ ਦਰੁਸਤ ਕੀਤਾ ਜਾ ਸਕੇ। ਟ੍ਰੇਨਿੰਗ ਦੌਰਾਨ ਬੀ.ਐਲ.ਏਜ਼ ਨੂੰ ਗਣਨਾ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਵੋਟਰ ਰਜਿਸਟ੍ਰੇਸ਼ਨ, ਨਾਮ ਸ਼ਾਮਲ ਕਰਨ, ਸੋਧ ਕਰਨ ਅਤੇ ਹੋਰ ਚੋਣੀ ਪ੍ਰਕਿਰਿਆਵਾਂ ਸਬੰਧੀ ਪ੍ਰਯੋਗਿਕ ਜਾਣਕਾਰੀ ਵੀ ਦਿੱਤੀ ਗਈ। ਅਧਿਕਾਰੀਆਂ ਨੇ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ। ਇਸ ਮੌਕੇ ਚੋਣ ਕਾਨੂੰਨਗੋ ਸ੍ਰੀ ਰਾਜਵਿੰਦਰ ਸਿੰਘ ਬੱਲ ਅਤੇ ਚੋਣ ਇੰਚਾਰਜ ਸ੍ਰੀ ਸੰਜੀਵ ਕਾਲੀਆ ਨੇ ਦੱਸਿਆ ਕਿ BLOs ਨੂੰ ਐੱਸ.ਆਈ.ਆਰ.-2026 ਨਾਲ ਸਬੰਧਿਤ ਕਿੱਟਾਂ ਵੰਡ ਦਿੱਤੀਆਂ ਗਈਆਂ ਹਨ ਅਤੇ 25 ਜੂਨ ਤੋਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਸਮੂਹ ਰਾਜਨੀਤਿਕ ਪਾਰਟੀਆਂ, BLAs ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ