Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਾਅਦੇ ਸਿਰਫ਼ ਕਰਨ ਲਈ ਨਹੀਂ, ਨਿਭਾਉਣ ਲਈ ਹੁੰਦੇ ਹਨ : ਸ਼ਹਿਬਾਜ਼ ਸਿੰਘ ਸੰਧੂ

June 20, 2026 08:45 PM
Rozana Sehaj times

ਕੋਟਕਪੂਰਾ  : ‘ਰਾਜਨੀਤੀ ਸਾਡੇ ਲਈ ਸਿਰਫ਼ ਵੋਟਾਂ ਲੈਣ ਦਾ ਜ਼ਰੀਆ ਨਹੀਂ, ਬਲਕਿ ਜਨਤਾ ਦੀ ਸੱਚੀ ਸੇਵਾ ਕਰਨਾ ਸਾਡਾ ਮੁੱਖ ਫ਼ਰਜ਼ ਹੈ। ਲੋਕਾਂ ਦਾ ਸਾਡੇ ’ਤੇ ਵਿਸ਼ਵਾਸ ਹੀ ਸਾਡੀ ਅਸਲ ਤਾਕਤ ਹੈ।’ ਇਹ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਕੋਟਕਪੂਰਾ ਦੇ ਇੰਚਾਰਜ ਸਰਦਾਰ ਅਜੈਪਾਲ ਸਿੰਘ ਸੰਧੂ ਦੇ ਹੋਣਹਾਰ ਬੇਟੇ ਅਤੇ ਨੌਜਵਾਨ ਆਗੂ ਸ਼ਹਿਬਾਜ਼ ਸਿੰਘ ਸੰਧੂ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਦੱਸਣਯੋਗ ਹੈ ਕਿ ਕੋਟਕਪੂਰਾ ਦੇ ਵਾਰਡ ਨੰਬਰ 20 ਦੇ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਦੀ ਮਾੜੀ ਹਾਲਤ ਅਤੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਲੋਕਾਂ ਵੱਲੋਂ ਪ੍ਰਸ਼ਾਸਨ ਕੋਲ ਕਈ ਗੁਹਾਰਾਂ ਲਾਈਆਂ ਗਈਆਂ ਪਰ ਕੋਈ ਸੁਣਵਾਈ ਨਹੀਂ ਹੋਈ। ਜਦੋਂ ਇਹ ਮਾਮਲਾ ਸ਼ਹਿਬਾਜ਼ ਸਿੰਘ ਸੰਧੂ ਦੇ ਧਿਆਨ ਵਿੱਚ ਆਇਆ, ਤਾਂ ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਇਸ ਸਮੱਸਿਆ ਨੂੰ ਜਲਦ ਹੱਲ ਕਰਵਾਉਣਗੇ। ਆਪਣੇ ਵਾਅਦੇ ਨੂੰ ਹਕੀਕਤ ਵਿੱਚ ਬਦਲਦਿਆਂ, ਸ਼ਹਿਬਾਜ਼ ਸਿੰਘ ਸੰਧੂ ਨੇ ਸਰਕਾਰੀ ਫੰਡਾਂ ਦੀ ਉਡੀਕ ਕੀਤੇ ਬਿਨਾਂ ਅੱਜ ਆਪਣੀ ਨਿੱਜੀ ਜੇਬ ਵਿੱਚੋਂ ਖਰਚਾ ਕਰਕੇ ਵਾਰਡ ਨੰਬਰ 20 ਵਿੱਚ ਸੀਵਰੇਜ ਦੀਆਂ ਨਵੀਆਂ ਪਾਈਪਾਂ ਪਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਜਨਤਾ ਦੀਆਂ ਤਕਲੀਫ਼ਾਂ ਨੂੰ ਦੇਖਦੇ ਹੋਏ ਉਨ੍ਹਾਂ ਤੋਂ ਰਿਹਾ ਨਹੀਂ ਗਿਆ, ਜਿਸ ਕਾਰਨ ਉਨ੍ਹਾਂ ਨੇ ਤੁਰਤ ਇਹ ਕਦਮ ਚੁੱਕਿਆ। ਇਸ ਮੌਕੇ ਵਾਰਡ ਨੰਬਰ 20 ਦੇ ਨਿਵਾਸੀਆਂ ਨੇ ਸੰਧੂ ਪਰਿਵਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸੱਚੇ ਅਤੇ ਲੋਕ-ਪੱਖੀ ਆਗੂਆਂ ਦੀ ਅੱਜ ਦੇ ਸਮੇਂ ਵਿੱਚ ਬਹੁਤ ਲੋੜ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਗੁਰਦੀਪ ਸਿੰਘ ਵਿੱਕੀ, ਸਾਬਕਾ ਕੋਂਸਲਰ ਬਿੰਦਰ ਸਿੰਘ ਆਦਿ ਵੀ ਹਾਜਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ