Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ

June 20, 2026 08:55 PM
Rozana Sehaj times


ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ 'ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਟ੍ਰੇਨੀਜ਼ ਇਸ ਸਮੇਂ ਪੀਐਸਪੀਸੀਐਲ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵਿੱਚ ਲਾਈਨਮੈਨ ਟਰੇਡ ਵਿੱਚ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਲੈ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੀਐਸਪੀਸੀਐਲ ਉਕਤ ਟ੍ਰੇਨੀਜ਼ ਲਈ ਇੱਕ ਵਾਰ ਦੀ ਛੋਟ ਵਜੋਂ ਪੰਜਾਬੀ ਭਾਸ਼ਾ ਦੀ ਲਾਜ਼ਮੀ ਪ੍ਰੀਖਿਆ ਕਰਵਾਏਗਾ। ਪ੍ਰੀਖਿਆ ਸ਼ਡਿਊਲ ਬਾਰੇ ਸਮੇਂ ਸਿਰ ਪੀਐਸਪੀਸੀਐਲ ਦੀ ਅਧਿਕਾਰਤ ਵੈੱਬਸਾਈਟ 'ਤੇ ਸੂਚਿਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਢੰਗ ਨਾਲ ਰਾਸ਼ਟਰ ਨਿਰਮਾਣ ਵੱਲ ਲਾਉਣ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਲਾਹੇਵੰਦ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਅਪ੍ਰੈਲ 2022 ਤੋਂ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਵਿੱਚ ਕੁੱਲ 9,627 ਭਰਤੀਆਂ ਕੀਤੀਆਂ ਗਈਆਂ ਹਨ। ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 9,627 ਭਰਤੀਆਂ ਵਿੱਚੋਂ 8,048 ਸਿੱਧੀ ਭਰਤੀ ਰਾਹੀਂ ਅਤੇ 1,579 ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਸ਼ੁਰੂ ਵਿੱਚ ਮਾਨਯੋਗ ਮੁੱਖ ਮੰਤਰੀ ਵੱਲੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 570 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਲਗਭਗ 3,000 ਵਾਧੂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ, ਜਿਸਦੇ ਨਵੰਬਰ 2026 ਤੱਕ ਪੂਰਾ ਹੋਣ ਦੀ ਉਮੀਦ ਹੈ। ਇਸ ਮੌਕੇ ਪ੍ਰਸ਼ਾਸਕੀ ਸਕੱਤਰ, ਬਿਜਲੀ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ , ਪੀਐਸਪੀਸੀਐਲ ਡਾ. ਬਸੰਤ ਗਰਗ ਵੀ ਮੌਜੂਦ ਸਨ।

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ