Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

June 20, 2026 08:58 PM
Rozana Sehaj times


ਚੰਡੀਗੜ੍ਹ : 
ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25.06.2026 (ਵੀਰਵਾਰ) (ਸ਼ਾਮ 03:00 ਵਜੇ ਤੱਕ) ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 26.06.2026 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨਿਚਰਵਾਰ) ਦੁਪਹਿਰ 3:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਨਿਗਮਾਂ ਵਿੱਚ 5.7.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ.ਵੀ.ਐਮ. ਰਾਹੀਂ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਹੋਵੇਗੀ। ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਹਨ। ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।
 

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ