Tuesday, May 13, 2025
BREAKING NEWS
PM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸ

Malwa

ਨਿਹਾਲੂਵਾਲ ਦੇ ਸ਼ੇਰਦੀਨ ਲਈ ਵਰਦਾਨ ਬਣੀ ਆਵਾਸ ਯੋਜਨਾ

March 09, 2021 09:48 PM
Surjeet Singh Talwandi

ਬਰਨਾਲਾ (ਮਹਿਲ ਕਲਾਂ) : ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਬਣਾਏ ਗਏ ਮਕਾਨ ਲੋੜਵੰਦ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਸ ਯੋਜਨਾ ਅਧੀਨ ਮਕਾਨ ਬਣਾਉਣ ਲਈ ਲੋੜਵੰਦਾਂ ਨੂੰ ਜਿੱਥੇ 1.20 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ, ਉਥੇ 90 ਦਿਹਾੜੀਆਂ ਦਾ ਮਿਹਨਤਾਨਾ ਵੀ ਦਿੱਤਾ ਜਾਂਦਾ ਹੈ।  ਇਹ ਯੋਜਨਾ ਮਹਿਲ ਕਲਾਂ ਬਲਾਕ ਦੇ ਪਿੰਡ ਨਿਹਾਲੂਵਾਲ ਦੇ ਸ਼ੇਰਦੀਨ ਖਾਂ ਲਈ ਵਰਦਾਨ ਸਾਬਿਤ ਹੋਈ ਹੈ, ਜਿਸ ਨੇ ਹੁਣ ਤੱਕ ਦੀ ਸਾਰੀ ਉਮਰ ਕੱਚੇ ਘਰ ਵਿੱਚ ਗੁਜ਼ਾਰੀ।
   ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ 2016-20 ਦੇ ਟੀਚੇ ਅਧੀਨ ਹੁਣ ਤੱਕ 217 ਘਰ ਬਣ ਚੁੱਕੇ ਹਨ ਇਸ ਤੋਂ ਇਲਾਵਾ ਆਵਾਸ ਪੋਰਟਲ ’ਤੇ ਕੁੱਲ 3656 ਘਰ ਰਜਿਸਟਰ ਕੀਤੇ ਜਾ ਚੁੱਕੇ ਹਨ, ਜਿਨਾਂ ਦੀ ਵੈਰੀਫਿਕੇਸ਼ਨ ਦਾ ਕੰਮ ਜਾਰੀ ਹੈ ਅਤੇ ਸਰਕਾਰ ਵੱਲੋਂ ਪ੍ਰਵਾਨਗੀ ਮਿਲਣ ’ਤੇ ਜ਼ਰੂਰਤਮੰਦ ਘਰਾਂ ਨੂੰ ਲਾਭ ਮੁਹੱਇਆ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਬਲਾਕ ਬਰਨਾਲਾ ਅਧੀਨ 99, ਮਹਿਲ ਕਲਾਂ ਅਧੀਨ 45 ਤੇ ਸਹਿਣਾ ਅਧੀਨ 73 ਮਕਾਨ ਬਣਾਏ ਜਾ ਚੁੱਕੇ ਹਨ।
 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਬਰਨਾਲਾ ਸ੍ਰੀ ਆਦਿਤਯ ਡੇਚਲਵਾਲ ਵੱਲੋਂ ਯੋਜਨਾ ਅਧੀਨ ਬਲਾਕ ਮਹਿਲ ਕਲਾਂ ਦੇ ਪਿੰਡ ਨਿਹਾਲੂਵਾਲ ਵਿਖੇ ਲਾਭਪਾਤਰੀ ਸ਼ੇਰਦੀਨ ਖਾਂ ਦੇ ਮਕਾਨ ਦਾ ਉਦਘਾਟਨ ਕੀਤਾ ਗਿਆ ਅਤੇ ਮਕਾਨ ਮਾਲਕ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਗੋ  ਭੇਟ ਕੀਤਾ।
      ਇਸ ਮੌਕੇ ਸ੍ਰੀ ਡੇਚਲਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰ ਜ਼ਰੂਰਤਮੰਦ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਫੁਲਕਾ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ।
ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮਹਿਲ ਕਲਾਂ ਸ੍ਰੀ ਭੂਸ਼ਣ ਕੁਮਾਰ ਨੇ ਦੱਸਿਆ ਕਿ ਬਲਾਕ ਮਹਿਲ ਕਲਾਂ ਅਧੀਨ ਹੁਣ ਤੱਕ 45 ਘਰ ਬਣਾਏ ਜਾ ਚੁੱਕੇ ਹਨ ਅਤੇ 944 ਮਕਾਨ ਆਵਾਸ ਪਲੱਸ ਪੋਰਟਲ ’ਤੇ ਰਜਿਸਟਰ ਕੀਤੇ ਗਏ ਹਨ।
 ਪੀ.ਐਮ.ਏ.ਵਾਈ (ਜੀ) ਸਕੀਮ ਕੋਆਰਡੀਨੇਟਰ ਪੁਨੀਤ ਮੈਨਨ ਨੇ ਦੱਸਿਆ ਕਿ ਆਵਾਸ ਯੋਜਨਾ ਸਕੀਮ ਅਧੀਨ ਲਾਭਪਾਤਰੀ ਨੂੰ ਘਰ ਬਣਾਉਣ ਲਈ 1 ਲੱਖ 20 ਹਜ਼ਾਰ ਰੁਪਏ ਰਾਸ਼ੀ ਤਿੰਨ ਕਿਸ਼ਤਾਂ ਵਿਚ ਦੇਣ ਤੋਂ ਇਲਾਵਾ ਮਨਰੇਗਾ ਸਕੀਮ ਅਧੀਨ 90 ਦਿਹਾੜੀਆਂ ਦਾ ਮਿਹਨਤਾਨਾ ਵੀ ਦਿੱਤਾ ਜਾਂਦਾ ਹੈ।
  ਇਸ ਉਦਘਾਟਨ ਸਮਾਗਮ ਮੌਕੇ ਸਾਬਕਾ ਵਿਧਾਇਕ ਸ੍ਰੀਮਤੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਇਹ ਸਕੀਮ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।  ਇਸ ਮੌਕੇ ਸਰਪੰਚ ਕਿਰਨਜੀਤ ਕੌਰ, ਸਮਾਜਸੇਵੀ ਜਸਵਿੰਦਰ ਸਿੰਘ, ਗਗਨਦੀਪ ਸਿੰਘ ਏ.ਪੀ.ਓ, ਕੁਲਦੀਪ ਸਿੰਘ ਗ੍ਰਾਮ ਰੋਜ਼ਗਾਰ ਸੇਵਕ,  ਇੰਦਰਜੀਤ ਸਿੰਘ ਜੇ.ਈ., ਜਗਜੀਤ ਸਿੰਘ ਜੇ.ਈ, ਜੱਗਾ ਸਿੰਘ ਪੰਚ, ਜੁਗਰਾਜ ਸਿੰਘ ਪੰਚ ਤੇ ਹੋਰ ਪਿੰਡ ਵਾਸੀ ਮੌਜੂਦ ਸਨ। 



ਸ਼ੇਰਦੀਨ ਖਾਂ ਨੇ ਕੀਤਾ ਸਰਕਾਰ ਅਤੇ ਪ ੍ਰਸ਼ਾਸਨ ਦਾ ਧੰਨਵਾਦ
60 ਸਾਲਾ ਲਾਭਪਾਤਰੀ ਸ਼ੇਰਦੀਨ ਖਾਂ ਨੇ ਦੱਸਿਆ ਕਿ ਉਸ ਨੇ ਜਦੋਂ ਤੋਂ ਸੁਰਤ ਸੰਭਾਲੀ ਹੈ, ਉਹ ਕੱਚੇ ਮਕਾਨ ਵਿਚ ਰਹਿ ਰਿਹਾ ਸੀ ਤੇ ਮੌਜੂਦਾ ਸਮੇਂ ਤੱੱਕ ਉਸ ਦੇ ਮਕਾਨ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਸੀ। ਦਿਹਾੜੀਦਾਰ ਸ਼ੇਰਦੀਨ ਨੇ ਦੱਸਿਆ ਕਿ ਉਸ ਦੀ ਕੋਈ ਔਲਾਦ ਨਹੀਂ ਹੈ ਅਤੇ ਉਹ ਅਤੇ ਉਸ ਦੀ ਪਤਨੀ ਕੱਚੇ ਮਕਾਨ ਵਿਚ ਜ਼ਿੰਦਗੀ ਬਸਰ ਕਰ ਰਹੇ ਸਨ। ਉਨਾਂ ਆਖਿਆ ਕਿ ਸਰਕਾਰ ਦੀ ਸਕੀਮ ਅਤੇ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਉਸ ਨੂੰ ਆਖਰ ਪੱਕਾ ਘਰ ਨਸੀਬ ਹੋ ਗਿਆ ਹੈ।  

Have something to say? Post your comment

 

More in Malwa

ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਲਈ ਕਬਜਾ ਵਾਰੰਟਾਂ ਦੀ ਤਾਮੀਲ ਕਰਵਾਉਣ ਪੰਚਾਇਤ ਅਧਿਕਾਰੀ : ਡਾ. ਪ੍ਰੀਤੀ ਯਾਦਵ

ਦਾਮਨ ਬਾਜਵਾ ਨੇ ਸੁਣੀ ਪੱਲੇਦਾਰਾਂ ਦੀ ਮੁਸ਼ਕਿਲ 

ਹਲਕਾ ਘਨੌਰ 'ਚ 23.81 ਕਰੋੜ ਰੁਪਏ ਦੀ ਲਾਗਤ ਨਾਲ 91 ਕਿਲੋਮੀਟਰ 49 ਲਿੰਕ ਸੜਕਾਂ ਬਣਗੀਆਂ : ਗੁਰਲਾਲ ਘਨੌਰ

ਰਾਜਾ ਬੀਰਕਲਾਂ ਦੇ ਘਰ ਪੁੱਜੇ ਪ੍ਰਤਾਪ ਸਿੰਘ ਬਾਜਵਾ 

ਕਿਸਾਨਾਂ ਨੇ ਭਾਰਤ-ਪਾਕਿ ਵਿਚਾਲੇ ਤਣਾਅ ਤੇ ਚਿੰਤਾ ਜਤਾਈ 

ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ