ਮੋਹਾਲੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸ ਨੂੰ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਰਵਾਨਾ ਕੀਤਾ, ਪਿੰਡ ਮੌਲੀ ਵੈਦਵਾਨ ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ - ਫੂਲਰਾਜ ਸਿੰਘ, ਕੌਂਸਲਰ ਸਤਵਿੰਦਰ ਸਿੰਘ ਮਿੱਠੂ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ ਵੀ ਉਚੇਚੇ ਤੌਰ ਤੇ ਮੌਜੂਦ ਰਹੇ, ਮੇਅਰ ਮੋਹਾਲੀ ਕਾਰਪੋਰੇਸ਼ਨ- ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਹੁਣ ਤੱਕ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੇ ਵੱਲੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਨਾਲ ਫੋਨ ਤੇ ਰਾਬਤਾ ਕਰਨ ਦੇ ਦੌਰਾਨ ਵਾਰ-ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਯਾਤਰਾ ਨੂੰ ਸ਼ੁਰੂ ਕਰਨ ਦੇ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਾਂਦਾ ਹੈ ਕਿ ਕਿਸੇ ਵੀ ਸਰਕਾਰ ਨੇ ਹੁਣ ਤੱਕ ਸੀਨੀਅਰ ਸਿਟੀਜਨ ਦੀ ਸਹੂਲਤ ਅਤੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਅਜਿਹੀ ਯਾਤਰਾ ਦੀ ਸ਼ੁਰੂਆਤ ਸਫਲਤਾਪੂਰਵਕ ਨਹੀਂ ਕੀਤੀ ਸ਼੍ਰੀ ਸਮਾਣਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਮੋਹਾਲੀ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦਾ ਸਹੀ ਢੰਗ ਨਾਲ ਹੱਲ ਕੀਤਾ ਜਾਵੇਗਾ ਅਤੇ ਕਿਧਰੇ ਵੀ ਲੰਮਾ ਸਮਾਂ ਪਾਣੀ ਨੂੰ ਖੜਾ ਨਹੀਂ ਰਹਿਣ ਦਿੱਤਾ ਜਾਵੇਗਾ।