Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਕੜਕਦੀ ਧੁੱਪ 'ਚ ਅਮਨ ਅਰੋੜਾ ਦੀ ਕੋਠੀ ਮੂਹਰੇ ਗੱਜੇ ਕੰਪਿਊਟਰ ਅਧਿਆਪਕ ਕਿਹਾ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਸੂਬਾ ਸਰਕਾਰ

June 20, 2026 09:49 PM
Rozana Sehaj times
ਸੁਨਾਮ : ਹੱਕੀ ਮੰਗਾਂ ਮਨਵਾਉਣ ਲਈ ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੀ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਟਾਲਾ ਵੱਟ ਰਹੀ ਹੈ। ਪ੍ਰਸਾਸ਼ਨ ਵੱਲੋ ਧਰਨਾਕਾਰੀਆਂ ਨਾਲ 23 ਜੂਨ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਫਿਕਸ ਕਰਵਾਈ ਗਈ। ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਨਰਦੀਪ ਸ਼ਰਮਾ, ਸਿਕੰਦਰ ਸਿੰਘ, ਕੁਲਦੀਪ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਕੁਲਵਿੰਦਰ ਸਿੰਘ, ਪਰਦੀਪ ਕੁਮਾਰ, ਸਤਿਪ੍ਰਤਾਪ ਸਿੰਘ, ਸੁਖਜੀਤ ਕੌਰ, ਨਿਰਮਲ ਸਿੰਘ, ਰਾਜਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2.12.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਦੇ ਨਾਂਅ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾਅ ਰਹੇ ਹਨ ਪਰ ਰੈਗੂਲਰ ਨੋਟੀਫੀਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ ਬਿੰਨ ਲਾਗੂ ਨਹੀਂ ਕੀਤਾ ਹੈ। ਇਸ ਸਮੇਂ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 6 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ