Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬੀ ਯੂਨੀਵਰਸਿਟੀ ਵਿਖੇ 53ਵੀਂ ਆਲ ਇੰਡੀਆ ਦ੍ਰਾਵਿੜੀਅਨ ਲਿੰਗੁਇਸਟਸ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

June 20, 2026 09:55 PM
Rozana Sehaj times
ਪਟਿਆਲਾ  : ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੀ ਤਿੰਨ-ਰੋਜ਼ਾ '53ਵੀਂ ਆਲ ਇੰਡੀਆ ਕਾਨਫ਼ਰੰਸ ਆਫ਼ ਦ੍ਰਾਵਿੜੀਅਨ ਲਿੰਗੁਇਸਟਸ' ਅਕਾਦਮਿਕ ਪੱਧਰ 'ਤੇ ਕਈ ਅਹਿਮ ਨੁਕਤਿਆਂ ਉੱਪਰ ਗੰਭੀਰ ਸਵਾਦ ਰਚਾਉਂਦੀ ਹੋਈ ਸਫਲਤਾਪੂਰਵਕ ਸੰਪੰਨ ਹੋ ਗਈ। ਯੂਨੀਵਰਸਿਟੀ ਦੇ ਪੰਜਾਬੀ ਵਿਭਾਗ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਲਿੰਗੁਇਸਟਿਕਸ ਐਸੋਸੀਏਸ਼ਨ ਪਟਿਆਲਾ, ਦਰਾਵਿੜੀਅਨ ਲਿੰਗੁਇਸਟਿਕ ਐਸੋਸੀਏਸ਼ਨ ਵੱਲੋਂ ਸੀ. ਆਈ. ਆਈ. ਐੱਲ. ਮੈਸੂਰ ਅਤੇ ਆਈ.ਸੀ.ਐੱਸ.ਐੱਸ.ਆਰ., ਨਵੀਂ ਦਿੱਲੀ ਦੇ ਸਹਿਯੋਗ ਨਾਲ਼ ਕਰਵਾਈ ਗਈ ਇਸ ਰਾਸ਼ਟਰੀ ਪੱਧਰ ਦੀ ਕਾਨਫ਼ਰੰਸ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਪ੍ਰੋਫ਼ੈਸਰ ਭੁਪਿੰਦਰ ਸਿੰਘ ਖਹਿਰਾ ਨੇ ਵਿਸ਼ੇਸ਼ ਵਿਦਾਇਗੀ ਟਿੱਪਣੀਆਂ ਕਰਦਿਆਂ ਦ੍ਰਾਵਿੜੀਅਨ ਅਤੇ ਉੱਤਰ-ਭਾਰਤੀ ਭਾਸ਼ਾਈ ਅਧਿਐਨਾਂ ਵਿਚਕਾਰ ਆਪਸੀ ਸਾਂਝ ਅਤੇ ਤਾਲਮੇਲ ਵਧਾਉਣ 'ਤੇ ਵਿਸ਼ੇਸ਼ ਰੌਸ਼ਨੀ ਪਾਈ। ਇਸ ਮੌਕੇ ਵੱਖ-ਵੱਖ ਰਾਜਾਂ ਤੋਂ ਆਏ ਭਾਗੀਦਾਰਾਂ ਵੱਲੋਂ ਭਾਸ਼ਾ ਵਿਗਿਆਨ ਦੇ ਭਵਿੱਖੀ ਸਰੋਕਾਰਾਂ ਬਾਰੇ ਕਈ ਮਹੱਤਵਪੂਰਨ ਅਕਾਦਮਿਕ ਸੁਝਾਅ ਅਤੇ ਵਿਚਾਰ ਵੀ ਪੇਸ਼ ਕੀਤੇ ਗਏ। ਸਮਾਗਮ ਦੇ ਅਖੀਰ ਵਿੱਚ ਡਾ. ਰਿਤੂ ਲਹਿਲ (ਡੀਨ ਖੋਜ, ਪੰਜਾਬੀ ਯੂਨੀਵਰਸਿਟੀ) ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ। ਇਸ ਕਾਨਫਰੰਸ ਵਿੱਚ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਮੁਖੀ ਡਾ. ਹਰਵਿੰਦਰ ਪਾਲ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ।
 
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ