Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪਿੰਡ ਲਹਿਰਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ

June 20, 2026 10:00 PM
Rozana Sehaj times
 
ਲੁਧਿਆਣਾ : ਮੈਂਸ ਪ੍ਰੋਫਾਈਲ ਹਸਪਤਾਲ ਪਿੰਡ ਗਿੱਲ ਵੱਲੋਂ ਪਿੰਡ ਲਹਿਰਾ ਵਿਖੇ ਪਿੰਡ ਦੇ ਸਮਾਜ ਸੇਵੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਜ ਵਿਚ ਸਿਹਤ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਇਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਗੁਰਜੀਤ ਸਿੰਘ ਲਹਿਰਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਦਿਲ ਦੀਆਂ ਬਿਮਾਰੀਆਂ ਅਤੇ ਹੱਡੀਆਂ ਨਾਲ ਸਬੰਧਤ ਰੋਗਾਂ ਲਈ ਮੁਫ਼ਤ ਸਲਾਹਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਖੂਨ ਦਾ ਦਬਾਅ, ਖੂਨ ਵਿਚ ਸ਼ੱਕਰ ਦੀ ਜਾਂਚ, ਹੱਡੀਆਂ ਦੀ ਮਜ਼ਬੂਤੀ ਦੀ ਜਾਂਚ, ਦਿਲ ਦੀ ਜਾਂਚ, ਸਾਹ ਨਾਲ ਸਬੰਧਤ ਜਾਂਚ ਸੇਵਾਵਾਂ ਉਪਲਬੱਧ ਕਰਵਾਈਆਂ ਗਈਆਂ। ਇਸ ਕੈਂਪ ਦਾ ਮੁੱਖ ਉਦੇਸ਼ ਸਿਹਤ ਸਬੰਧੀ ਸਮੱਸਿਆਵਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਰੋਕਥਾਮੀ ਕਦਮ ਚੁੱਕਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਾਬਕਾ ਸਰਪੰਚ ਗੁਰਜੀਤ ਸਿੰਘ ਲਹਿਰਾ,ਸਾਬਕਾ ਚੇਅਰਮੈਨ ਪਰਮਿੰਦਰ ਸਿੰਘ ਰੰਗੀਆਂ, ਬਚਨ ਸਿੰਘ ਭੁੱਟਾ ਨੇ ਡਾਕਟਰ ਅਰੁਣ ਗੋਇਲ ਤੇ ਡਾਕਟਰ ਸੁਖਪ੍ਰੀਤ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਮੈਸ ਪ੍ਰੋ ਲਾਈਫ ਹਸਪਤਾਲ ਪਿੰਡ ਗਿੱਲ ਦੇ ਡਾਕਟਰ ਸਾਹਿਬਾਨ ਇਸੇ ਤਰ੍ਹਾਂ ਹੀ ਸਾਡੇ ਪਿੰਡ ਵਿੱਚ ਕੈਂਪ ਲਗਾ ਕੇ ਆਪਣੀਆਂ ਸੇਵਾਵਾਂ ਕੋਈ ਦਿੰਦੇ ਰਹਿਣਗੇ।

Have something to say? Post your comment