Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਟਿਆਲਾ ਦੇ ਨੂਰ ਸਿੰਗਲਾ ਨੇ CA ਫਾਈਨਲ 'ਚੋਂ ਦੇਸ਼ ਭਰ 'ਚੋਂ ਲਿਆ ਪਹਿਲਾ ਰੈਂਕ

June 20, 2026 10:02 PM
Rozana Sehaj times

ਪਟਿਆਲਾ :
ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਵੱਲੋਂ ਐਲਾਨੇ ਗਏ CA ਫਾਈਨਲ ਪ੍ਰੀਖਿਆ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਨੂਰ ਸਿੰਗਲਾ ਨੇ ਆਲ ਇੰਡੀਆ ਰੈਂਕ-1 (AIR 1) ਹਾਸਲ ਕਰਕੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਦੇਸ਼ ਦੀ ਸਭ ਤੋਂ ਔਖੀ ਮੰਨੀ ਜਾਣ ਵਾਲੀ ਇਸ ਪ੍ਰੀਖਿਆ ਵਿੱਚ ਨੂਰ ਨੇ 600 ਵਿੱਚੋਂ 499 ਅੰਕ ਪ੍ਰਾਪਤ ਕਰਕੇ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਪੂਰੇ ਪੰਜਾਬ ਅਤੇ ਖਾਸ ਕਰਕੇ ਪਟਿਆਲਾ ਸ਼ਹਿਰ ਦਾ ਨਾਂ ਦੇਸ਼-ਦੁਨੀਆ ਵਿੱਚ ਰੌਸ਼ਨ ਹੋਇਆ ਹੈ। ਨੂਰ ਸਿੰਗਲਾ ਦੀ ਇਸ ਬੇਮਿਸਾਲ ਸਫ਼ਲਤਾ ਦੀ ਖ਼ਬਰ ਮਿਲਦਿਆਂ ਹੀ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਉਚੇਚੇ ਤੌਰ 'ਤੇ ਨੂਰ ਦੇ ਗ੍ਰਹਿ ਵਿਖੇ ਪਹੁੰਚੇ। ਹੋਣਹਾਰ ਨੌਜਵਾਨ ਅਤੇ ਉਸ ਦੇ ਮਾਪਿਆਂ ਨੂੰ ਵਿਧਾਇਕ ਨੇ ਖੁਦ ਘਰ ਪੁੱਜ ਕੇ ਵਧਾਈ ਦਿੱਤੀ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ "ਨੂਰ ਸਿੰਗਲਾ ਨੇ ਆਪਣੀ ਅਣਥੱਕ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਸਦਕਾ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆਵਾਂ ਵਿੱਚੋਂ ਇੱਕ ਵਿੱਚੋਂ ਪਹਿਲਾ ਰੈਂਕ ਹਾਸਲ ਕਰਕੇ ਕਮਾਲ ਕਰ ਦਿੱਤਾ ਹੈ। ਨੂਰ ਦੀ ਇਸ ਇਤਿਹਾਸਕ ਪ੍ਰਾਪਤੀ ਤੋਂ ਬਾਅਦ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਸਥਾਨਕ ਲੋਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਨੂਰ ਸਿੰਗਲਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਜਾ ਰਹੀ ਹੈ।

Have something to say? Post your comment