ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਯੋਗ ਅਗਵਾਈ ਹੇਠ ਪਿੰਡ ਡੰਗੋਰਾ ਵਿਖੇ ਸਰਪੰਚ ਤਲਵਿੰਦਰ ਸਿੰਘ ਵੱਲੋ ‘ਮੇਰੀ ਰਸੋਈ’ ਸਕੀਮ ਅਧੀਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਤਲਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਅਜਿਹੀਆਂ ਹੋਰ ਵੀ ਕਈ ਸਕੀਮਾਂ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹੈ।