Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਪੀਕਰ ਸੰਧਵਾਂ ਨੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਕੀਤੀ

June 20, 2026 10:15 PM
Rozana Sehaj times
 

ਕੋਟਕਪੂਰਾ :   ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਬਣਦਾ ਹੱਲ ਕਰ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਲੋਕਾਂ ਨੇ ਹੀ ਉਨ੍ਹਾਂ ਨੂੰ ਇਸ ਅਹੁਦੇ ’ਤੇ ਪਹੁੰਚਾਇਆ ਹੈ ਅਤੇ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਵਿਕਾਸ ਕਾਰਜ ਲਗਾਤਾਰ ਕੀਤੇ ਜਾ ਰਹੇ ਹਨ। ਨਹਿਰੀ ਪਾਣੀ, ਸੀਵਰੇਜ, ਬਿਜਲੀ, ਸੜਕਾਂ, ਸਿਹਤ, ਸਿੱਖਿਆ ਆਦਿ ਤੇ ਕਰੋੜਾਂ ਰੁਪਏ ਖਰਚ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ ਨਹੀਂ ਹੈ। ਇਸ ਤੋਂ ਇਲਾਵਾ ਮਹਿਲਾਵਾਂ ਨੂੰ ਮਿਲਣ ਵਾਲਾ 1000/1500 ਰੁਪਏ ਦੀ ਸਕੀਮ ਸਬੰਧੀ ਫਾਰਮ ਭਰਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਜਲਦ ਹੀ ਇਹ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ ਆਉਣੀ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਰਾਸ਼ਨ ਕਿੱਟਾਂ ਦੀ ਵੀ ਵੰਡ ਕੀਤੀ। ਉਨ੍ਹਾਂ ਦੱਸਿਆ ਕਿ ਰਾਸ਼ਨ ਕਿੱਟਾਂ ਵਿੱਚ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਲੋਕਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਉੱਤਰਾਖੰਡ ਵਿੱਚ ਸਿੱਖਾਂ ਤੇ ਕੁਝ ਗਲਤ ਅਨਸਰਾਂ ਵੱਲੋਂ ਕੀਤੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਸਬੰਧੀ ਉਹ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਣਗੇ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਮੰਦਭਾਗੀਆਂ ਹਨ, ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣੀ ਬਹੁਤ ਜਰੂਰੀ ਹੈ। 

 
 

Have something to say? Post your comment