Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਵਿੱਚ ਕੈਂਸਰ ਦੀ ਬਿਮਾਰੀ ਲਈ ਦੂਸ਼ਿਤ ਪਾਣੀ ਜ਼ਿਮੇਵਾਰ : ਪ੍ਰੋ. ਪਿਆਰਾ ਲਾਲ ਗਰਗ

June 20, 2026 10:18 PM
Rozana Sehaj times
ਮੋਗਾ  : 'ਪਿੰਡ ਬਚਾਓ, ਪੰਜਾਬ ਬਚਾਓ' ਮੁਹਿੰਮ ਤਹਿਤ ਅੱਜ ਇੱਥੇ ਨਛੱਤਰ ਸਿੰਘ ਯਾਦਗਾਰੀ ਭਵਨ ਵਿੱਚ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਪੰਜਾਬ ਵਿੱਚ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ, ਪਾਣੀਆਂ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨੀ ਸੰਕਟ ਬਾਰੇ ਗੰਭੀਰ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦਾ ਪਾਣੀ ਸੰਕਟ ਹੁਣ ਸਿਰਫ਼ ਕਿਸਾਨੀ ਦਾ ਨਹੀਂ, ਸਗੋਂ ਲੋਕਾਂ ਦੀ ਸਿਹਤ ਅਤੇ ਭਵਿੱਖੀ ਪੀੜ੍ਹੀਆਂ ਦੀ ਹੋਂਦ ਦਾ ਸਵਾਲ ਬਣ ਚੁੱਕਾ ਹੈ। ਇਸ ਮੌਕੇ ਹਾਜ਼ਰ ਕਿਸਾਨਾਂ ਤੇ ਬੁੱਧੀਜੀਵੀਆਂ ਨੇ ਐਲਾਨ ਕੀਤਾ ਕੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਜਲਦੀ ਹੀ ਕੇਂਦਰ ਸਰਕਾਰ ਖਿਲਾਫ਼ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਜੁੜੇ ਅਗਾਂਹਵਾਧੂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਵੈਮਾਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਰਤੀ ਹੇਠਲਾ ਪਾਣੀ ਹਰ ਸਾਲ ਔਸਤ 0.5 ਤੋਂ 1 ਮੀਟਰ ਤੱਕ ਹੇਠਾਂ ਜਾ ਰਿਹਾ ਹੈ। ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਦਾ ਭੂ-ਜਲ ਸੰਕਟ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂ-ਜਲ ਬੋਰਡ ਦੇ ਅੰਕੜਿਆਂ ਅਨੁਸਾਰ ਪੰਜਾਬ ਦੇ ਲਗਭਗ 115 ਤੋਂ ਵੱਧ ਵਿਕਾਸ ਬਲਾਕ ‘ਓਵਰ-ਐਕਸਪਲਾਇਟਡ’ ਸ਼੍ਰੇਣੀ ਵਿੱਚ ਹਨ ਅਤੇ ਸੂਬੇ ਦੇ ਕਰੀਬ 78 ਫ਼ੀਸਦੀ ਬਲਾਕਾਂ ਵਿੱਚ ਭੂ-ਜਲ ਦੀ ਖਪਤ ਉਸ ਦੇ ਕੁਦਰਤੀ ਰੀਚਾਰਜ ਤੋਂ ਕਈ ਗੁਣਾ ਵੱਧ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਦੇ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਹਰ ਸਾਲ 70 ਸੈਂਟੀਮੀਟਰ ਤੋਂ 1 ਮੀਟਰ ਤੱਕ ਹੇਠਾਂ ਜਾ ਰਿਹਾ ਹੈ, ਜਦਕਿ ਕਈ ਥਾਵਾਂ ’ਤੇ ਬੋਰਵੈੱਲ 300 ਤੋਂ 500 ਫੁੱਟ ਤੱਕ ਡੂੰਘੇ ਕਰਨੇ ਪੈ ਰਹੇ ਹਨ। ਸ੍ਰੀ ਪੰਨੂ ਨੇ ਕਿਹਾ ਕਿ ਜੇਕਰ ਮੌਜੂਦਾ ਨੀਤੀਆਂ ਵਿੱਚ ਤੁਰੰਤ ਬਦਲਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਨੂੰ ਪਾਣੀ ਅਤੇ ਖੁਰਾਕ ਸੁਰੱਖਿਆ ਦੇ ਵੱਡੇ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਫਸਲੀ ਵਿਭਿੰਨਤਾ, ਵਰਖਾ ਦੇ ਪਾਣੀ ਦੀ ਸੰਭਾਲ ਅਤੇ ਭੂ-ਜਲ ਰੀਚਾਰਜ ਲਈ ਜੰਗੀ ਪੱਧਰ ’ਤੇ ਯਤਨ ਕੀਤੇ ਜਾਣ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਬਲਵਿੰਦਰ ਸਿੰਘ ਸਿੱਧੂ ਸਾਬਕਾ ਡਾਇਰੈਕਟਰ ਪੰਜਾਬ ਖੇਤੀਬਾੜੀ ਵਿਭਾਗ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਪਿੰਡ ਬਚਾਓ ਪੰਜਾਬ ਬਚਾਓ ਦੇ ਆਗੂ ਕਰਨੈਲ ਸਿੰਘ ਜਖੇਪਲ,ਅਬਦੁਲ ਸ਼ਕੂਰ, ਪੰਜਾਬ ਖੇਤੀਬਾੜੀ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾ. ਹਰਨੇਕ ਸਿੰਘ ਰੋਡੇ, ਪ੍ਰੋ. ਜਗਮੋਹਨ ਸਿੰਘ, ਬੁਧੀਜੀਵੀ ਹਮੀਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਪ੍ਰੀਤਮ ਸਿੰਘ, ਕਰਮਦੀਨ , ਰੋਮਨ ਬਰਾੜ, ਡਾ ਖੁਸ਼ਹਾਲ ਸਿੰਘ, ਅਮਰਜੀਤ ਸਿੰਘ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਲਿਖਾਰੀ ਸਭਾ ਦੇ ਆਗੂ ਹਾਜ਼ਰ ਰਹੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ