Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਉਤਰਾਖੰਡ ਵਿਚ ਸਥਾਨਕ ਲੋਕਾਂ ਵਲੋਂ ਨਿਹੰਗ ਸਿੰਘਾਂ ਨਾਲ ਝਗੜੇ ਤੋਂ ਬਾਅਦ ਪੁਲਿਸ ਦੀ ਇਕਪਾਸੜ ਕਾਰਵਾਈ ਅਸਹਿਣਯੋਗ : ਬਾਬਾ ਬਲਬੀਰ ਸਿੰਘ 96 ਕਰੋੜੀ

June 20, 2026 10:21 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਨਿਹੰਗ ਸਿੰਘਾਂ ਨਾਲ ਸਥਾਨਕ ਲੋਕਾਂ ਵਲੋਂ ਝਗੜਾ ਕਰਨ ਤੋਂ ਬਾਅਦ ਪੁਲਿਸ ਵੱਲੋਂ ਨਿਹੰਗ ਸਿੰਘਾਂ ਵਿਰੁੱਧ ਕੀਤੀ ਗਈ ਇਕਪਾਸੜ ਕਾਰਵਾਈ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਅੱਜ ਇਕ ਬਿਆਨ ਜਾਰੀ ਕਰਦਿਆਂ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਨਿਹੰਗ ਸਿੰਘਾਂ ਵੱਲੋਂ ਦੁਮਾਲਾ ਸਜਾਉਣਾ ਅਤੇ ਸ਼ਸਤਰ ਧਾਰਨ ਕਰਨਾ ਸਿੱਖ ਪਰੰਪਰਾ ਅਤੇ ਮਰਿਆਦਾ ਦਾ ਅਟੁੱਟ ਅੰਗ ਹੈ, ਜੋ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਿਆ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੀ ਸ਼ਸਤਰਾਂ ਦੀ ਬਦੌਲਤ ਨਿਹੰਗ ਸਿੰਘਾਂ ਨੇ ਮੁਗਲ ਅਤੇ ਅੰਗਰੇਜ਼ ਹਕੂਮਤਾਂ ਦੇ ਜ਼ੁਲਮਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਸਮੇਂ-ਸਮੇਂ ਹਿੰਦੋਸਤਾਨੀ ਬਹੂ-ਬੇਟੀਆਂ ਦੀਆਂ ਇੱਜ਼ਤਾਂ ਨੂੰ ਬਚਾਇਆ। ਜਥੇਦਾਰ ਬਾਬਾ ਬਲਬੀਰ ਸਿੰਘ ਨੇ ਦਾਅਵਾ ਕੀਤਾ ਕਿ ਕਰਨਪ੍ਰਯਾਗ ਦੀ ਘਟਨਾ ਦੌਰਾਨ ਪਹਿਲਾਂ ਕੁਝ ਸਥਾਨਕ ਅਨਸਰਾਂ ਵੱਲੋਂ ਨਿਹੰਗ ਸਿੰਘਾਂ ‘ਤੇ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਨਿਹੰਗ ਸਿੰਘਾਂ ਨੇ ਸਵੈ-ਰੱਖਿਆ ਲਈ ਬੜੇ ਸੰਯਮ ਨਾਲ ਸ਼ਸਤਰਾਂ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾ ਰਹੇ ਸਨ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਸੀ, ਜਿਸ ਨੂੰ ਨਿਭਾਉਣ ਵਿਚ ਉਹ ਅਸਫਲ ਰਹੇ ਹਨ। ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਚਿਤਾਵਨੀ ਦਿੱਤੀ ਕਿ ਨਿਹੰਗ ਸਿੰਘਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ, ਧੱਕੇਸ਼ਾਹੀ ਜਾਂ ਅਨਿਆਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਉੱਤਰਾਖੰਡ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪਹਿਲਾਂ ਨਿਹੰਗ ਸਿੰਘਾਂ ਉੱਤੇ ਹਮਲਾ ਕਰਨ ਵਾਲੇ ਅਤੇ ਉਨ੍ਹਾਂ ਦੇ ਪਵਿੱਤਰ ਬਾਣੇ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਜਦਕਿ ਨਿਹੰਗ ਸਿੰਘਾਂ ‘ਤੇ ਦਰਜ ਕੇਸ ਰੱਦ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਇਸ ਮਾਮਲੇ ਵਿੱਚ ਪੀੜਤ ਨਿਹੰਗ ਸਿੰਘਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ