Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ*

June 20, 2026 10:31 PM
Rozana Sehaj times
ਅੰਮ੍ਰਿਤਸਰ :  ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ। ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਰਨਲ ਪ੍ਰਬੰਧਕ ਵਜੋਂ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਜਾਣਗੇ। ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।
 

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ