Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ. ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ- ਐਡਵੋਕੇਟ ਧਾਮੀ

June 20, 2026 10:33 PM
Rozana Sehaj times
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤਿ੍ਰੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਨੈਤਿਕ ਹਰਕਤ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ ਦਾ ਸਤਿਕਾਰ ਕਰਦਿਆਂ ਪੰਜਾਬ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਕੱਤਰਤਾ ’ਚ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਅਤੇ ਹਲਕਾ ਪੱਧਰ ’ਤੇ ਇਕੱਠ ਕਰਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਸਬੰਧਤ ਇਤਰਾਜ਼ਯੋਗ ਵੀਡੀਓ ਵਿਚਲੀਆਂ ਹਰਕਤਾਂ ਨੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਇਸ ਮਾਮਲੇ ਦੀ ਜਾਂਚ ਸਬੰਧੀ ਜਥੇਦਾਰ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਆਪਣਾ ਪੱਖ ਪੇਸ਼ ਕਰਨ ਅਤੇ ਫੋਰੈਂਸਿਕ ਜਾਂਚ ਲਈ ਲੈਬੋਰੇਟਰੀਆਂ ਸੁਝਾਉਣ ਦਾ ਪੂਰਾ ਮੌਕਾ ਦਿੱਤਾ ਗਿਆ, ਲੇਕਿਨ ਉਨ੍ਹਾਂ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖੇ ਪੱਤਰਾਂ ਦਾ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬ-ਉੱਚ ਹਸਤੀ ਹੈ, ਜਿਸ ਦਾ ਪੂਰੇ ਸਿੱਖ ਜਗਤ ਅੰਦਰ ਸਤਿਕਾਰ ਹੈ। ਇਸ ਮਹਾਨ ਅਸਥਾਨ ਤੋਂ ਕੀਤੇ ਜਾਂਦੇ ਆਦੇਸ਼ਾਂ ਅੱਗੇ ਸਿੱਖ ਕੌਮ ਹਮੇਸ਼ਾ ਸਿਰ ਝੁਕਾਉਂਦੀ ਹੈ। ਇਥੇ ਪੰਥ ਦੋਖੀਆਂ ਨੂੰ ਦੰਡ ਦੇਣ ਅਤੇ ਗੁਰੂ ਪਿਆਰ ਵਾਲਿਆਂ ਨੂੰ ਸਤਿਕਾਰ ਦੇਣ ਦੀ ਰਵਾਇਤ ਸਿੱਖ ਕੌਮ ਦੀ ਵਿਲੱਖਣਤਾ ਅਤੇ ਗੌਰਵਤਾ ਦੀ ਲਖਾਇਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਕੌਮੀ ਰਵਾਇਤਾਂ ਅੱਗੇ ਸਿਰ ਝੁਕਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਹਲਕੇ ਵਿਚ ਵੱਡੇ ਇਕੱਠ ਕਰੇਗੀ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਨਿਵਾਸੀ ਸ. ਦੀਦਾਰ ਸਿੰਘ ਬੈਂਸ ਨੇ 2013 ’ਚ ਸ਼੍ਰੋਮਣੀ ਕਮੇਟੀ ਨੂੰ 14 ਏਕੜ ਦੇ ਕਰੀਬ ਜ਼ਮੀਨ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਜ਼ਰੂਰੀ ਪ੍ਰਵਾਨਗੀਆਂ ਵਾਸਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਥੋਂ ਦੇ ਨਿਯਮਾਂ ਅਨੁਸਾਰ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਇਸ ਦੇ ਮੈਂਬਰ ਵਜੋਂ ਕਾਰਜ ਕਰਨਗੇ। ਇਹ ਕਾਰਜ ਆਰੰਭ ਹੋਣ ਨਾਲ ਸਿੱਖ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਥੋਂ ਪ੍ਰਾਪਤ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਇਹ ਸ਼੍ਰੋਮਣੀ ਕਮੇਟੀ ਦਾ ਆਪਣਾ ਪਹਿਲਾ ਕੇਂਦਰ ਹੋਵੇਗਾ। ਉਨ੍ਹਾਂ ਕਿਹਾ ਕਿ ਸਥਾਨਕ ਆਗੂਆਂ ਅਤੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ