Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਆਪ' ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ; ਡੀ.ਸੀ. ਕੰਪਲੈਕਸ ਸਾਹਮਣੇ ਫੂਕਿਆ ਪੁਤਲਾ

June 20, 2026 10:35 PM
Rozana Sehaj times

 

ਨਵਾਂਸ਼ਹਿਰ : ਅੱਜ ਸਮੁੱਚੀ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਸੜਕਾਂ 'ਤੇ ਉਤਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। 'ਆਪ' ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਾਰਟੀ ਸਮਰਥਕਾਂ ਨੇ ਨਵਾਂਸ਼ਹਿਰ ਦੇ ਡੀ.ਸੀ. ਕੰਪਲੈਕਸ ਦੇ ਬਿਲਕੁਲ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ ਅਤੇ ਵਿਰੋਧੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਰੋਬੀ ਕੰਗ, ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ, ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਸਤਨਾਮ ਜਲਾਲਪੁਰ ਅਤੇ ਚੇਅਰਮੈਨ ਗਗਨ ਅਗਨੀਹੋਤਰੀ ਨੇ ਸਾਂਝੇ ਤੌਰ 'ਤੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਹੱਕਾਂ ਅਤੇ ਲੋਕ ਹਿੱਤ ਲਈ ਇਤਿਹਾਸਕ ਕਾਰਜ ਕਰ ਰਹੀ ਹੈ, ਜੋ ਕਿ ਵਿਰੋਧੀਆਂ ਕੋਲੋਂ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪੂਰੀ ਟੀਮ ਸੋਸ਼ਲ ਮੀਡੀਆ 'ਤੇ ਝੂਠੀਆਂ ਤੇ ਬਣਾਵਟੀ ਵੀਡੀਓਜ਼ ਵਾਇਰਲ ਕਰਕੇ ਮੁੱਖ ਮੰਤਰੀ ਦੀ ਸਾਫ਼-ਸੁਥਰੀ ਛਵੀ ਨੂੰ ਖ਼ਰਾਬ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨੂੰ ਪੰਜਾਬ ਦੇ ਸੂਝਵਾਨ ਲੋਕ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕਰਨਗੇ।
'ਆਪ' ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਡਟ ਕੇ ਲੜ ਰਹੇ ਹਨ, ਸੂਬੇ ਵਿੱਚ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਇਲਾਜ ਤੇ ਦਵਾਈਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਆਪਸੀ ਮਿਲੀਭੁਗਤ ਨਾਲ ਪੂਰਾ ਜ਼ੋਰ ਲਗਾਇਆ ਹੋਇਆ ਹੈ ਕਿ ਕਿਸੇ ਨਾ ਕਿਸੇ ਤਰ੍ਹਾਂ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਰੋਕਿਆ ਜਾਵੇ। ਪਰ ਪੰਜਾਬੀ ਇਨ੍ਹਾਂ ਦੀਆਂ ਇਨ੍ਹਾਂ ਪੰਜਾਬ ਵਿਰੋਧੀ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਉਣ ਵਾਲੇ ਸਮੇਂ ਵਿੱਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆ ਕੇ ਵਿਰੋਧੀਆਂ ਦਾ ਬਿਸਤਰਾ ਗੋਲ ਕਰਨਗੇ
ਇਸ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਪੁਤਲਾ ਫੂਕ ਮੁਜ਼ਾਹਰੇ ਦੌਰਾਨ ਕੌਂਸਲਰ ਬਲਵਿੰਦਰ ਕੁਮਾਰ, ਵਿੱਕੀ ਗਿੱਲ ਸਮੇਤ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ, ਅਹੁਦੇਦਾਰ, ਮਹਿਲਾ ਵਿੰਗ ਦੀਆਂ ਬੀਬੀਆਂ ਅਤੇ ਨੌਜਵਾਨ ਸਮਰਥਕ ਹਾਜ਼ਰ ਸਨ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ