Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਫਰੀਦਕੋਟ 'ਚ 'ਆਪ' ਮਹਿਲਾ ਵਿੰਗ ਵੱਲੋਂ ਨਵੀਆਂ ਨਿਯੁਕਤੀਆਂ 'ਤੇ ਟਿੱਲਾ ਬਾਬਾ ਫਰੀਦ ਵਿਖੇ ਸ਼ੁਕਰਾਨੇ ਦੀ ਅਰਦਾਸ

June 20, 2026 10:40 PM
Rozana Sehaj times

 

ਕੋਟਕਪੂਰਾ  :  ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਫਰੀਦਕੋਟ ਦੀਆਂ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਪਾਰਟੀ ਵਿੱਚ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਇਤਿਹਾਸਕ ਅਸਥਾਨ ਟਿੱਲਾ ਬਾਬਾ ਫਰੀਦ ਵਿਖੇ ਸਥਿਤ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਸ਼ੁਕਰਾਨੇ ਦੀ ਅਰਦਾਸ ਕਰਵਾਈ ਗਈ। ਇਹ ਅਰਦਾਸ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਦੀ ਵਿਸ਼ੇਸ਼ ਹਾਜ਼ਰੀ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਕੱਤਰ ਸੋਸ਼ਲ ਮੀਡੀਆ ਮਨਜੀਤ ਸ਼ਰਮਾ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਵੱਲੋਂ ਬੀਬੀ ਰਮਨਪ੍ਰੀਤ ਕੌਰ ਨੂੰ ਜ਼ਿਲ੍ਹਾ ਸਕੱਤਰ ਅਤੇ ਬੀਬੀ ਰਣਜੀਤ ਕੌਰ ਮਾਨ ਨੂੰ ਹਲਕਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਖੁਸ਼ੀ ਦੇ ਮੌਕੇ 'ਤੇ ਮਹਿਲਾ ਵਿੰਗ ਦੀਆਂ ਸਾਰੀਆਂ ਭੈਣਾਂ ਨੇ ਇਕੱਠੇ ਹੋ ਕੇ ਗੁਰੂ ਘਰ ਹਾਜ਼ਰੀ ਭਰੀ।ਮਨਜੀਤ ਸ਼ਰਮਾ ਨੇ ਦੱਸਿਆ ਕਿ ਅਰਦਾਸ ਦੌਰਾਨ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਵਰਕਰ ਅਤੇ ਪਾਰਟੀ ਦੇ ਹੋਰ ਸੀਨੀਅਰ ਅਹੁਦੇਦਾਰ ਭੈਣ-ਭਰਾ ਸ਼ਾਮਿਲ ਹੋਏ। ਸਾਰਿਆਂ ਨੇ ਸਾਂਝੇ ਤੌਰ 'ਤੇ ਪੰਜਾਬ ਦੀ ਚੜ੍ਹਦੀਕਲਾ ਅਤੇ ਨਵੀਆਂ ਅਹੁਦੇਦਾਰ ਬੀਬੀਆਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਹਾਜ਼ਰ ਆਗੂਆਂ ਨੇ ਪਾਰਟੀ ਹਾਈਕਮਾਂਡ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਹਨਤੀ ਬੀਬੀਆਂ ਨੂੰ ਅੱਗੇ ਲਿਆਉਣ ਨਾਲ ਫਰੀਦਕੋਟ ਜ਼ਿਲ੍ਹੇ ਵਿੱਚ ਪਾਰਟੀ ਜਥੇਬੰਦੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਜ਼ਿਆਦਾ ਮਜ਼ਬੂਤੀ ਮਿਲੇਗੀ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ