Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਿੰਡ ਰਾਠੀਆ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ

June 20, 2026 10:47 PM
Rozana Sehaj times
 
ਸਨੌਰ : ਮਾਨ ਸਰਕਾਰ ਦੀ ਲੋਕ ਭਲਾਈ ਯੋਜਨਾ ਸਨੌਰ ਦੇ ਅਧੀਨ ਪਿੰਡ ਰਾਠੀਆ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਖੁਦ ਵੰਡ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਯਕੀਨੀ ਬਣਾਇਆ ਕਿ ਹਰ ਹੱਕਦਾਰ ਪਰਿਵਾਰ ਤੱਕ ਸਰਕਾਰੀ ਸਹੂਲਤ ਸਮੇਂ ਸਿਰ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਅਮਰਿੰਦਰ ਸਿੰਘ ਰਾਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਪਿੰਡ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਪੂਰਾ ਫਾਇਦਾ ਦਿੱਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਇਸ ਮੌਕੇ ਮਨਦੀਪ ਸਿੰਘ ਬੱਤੀਮੈਂਬਰ ਬਲਾਕ ਸੰਮਤੀ ਤੇ ਹੋਰ ਪਿੰਡ ਦੇ ਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment