Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਅਧੂਰੀ ਵੀਡੀਓ ਜਨਤਕ ਕਰਨਾ ਸੰਗਤਾਂ ਨੂੰ ਗੁੰਮਰਾਹ ਕਰਨ ਦੇ ਬਰਾਬਰ: ਗਿਆਨੀ ਹਰਪ੍ਰੀਤ ਸਿੰਘ 

June 21, 2026 11:43 AM
SehajTimes

ਅੰਮ੍ਰਿਤਸਰ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਕੱਤਰੇਤ ਅੰਦਰ ਜੱਥੇਦਾਰ ਸਾਹਿਬਾਨ ਅਤੇ ਤਲਬ ਕੀਤੇ ਗਏ ਵਿਅਕਤੀਆਂ ਵਿਚਾਲੇ ਹੋਈ ਗੱਲਬਾਤ ਦੀਆਂ ਅਧੂਰੀਆਂ ਵੀਡੀਓ ਕਲਿੱਪਾਂ ਜਨਤਕ ਕਰਨ ਦੇ ਮਾਮਲੇ 'ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗੱਲਬਾਤ ਦੇ ਸਿਰਫ਼ ਚੁਣੇ ਹੋਏ ਹਿੱਸੇ ਸਾਹਮਣੇ ਲਿਆਉਣਾ ਨਾ ਸਿਰਫ਼ ਤੱਥਾਂ ਨੂੰ ਅਧੂਰੇ ਰੂਪ ਵਿੱਚ ਪੇਸ਼ ਕਰਦਾ ਹੈ, ਸਗੋਂ ਸੰਗਤਾਂ ਵਿੱਚ ਭਰਮ ਅਤੇ ਅਸਪੱਸ਼ਟਤਾ ਵੀ ਪੈਦਾ ਕਰਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਗੰਭੀਰਤਾ ਨੂੰ ਵੀ ਠੇਸ ਪਹੁੰਚਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਖੁਦ ਜਥੇਦਾਰ ਦੇ ਅਹੁਦੇ 'ਤੇ ਸਨ, ਉਸ ਸਮੇਂ ਵੀ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਤਜਰਬਾ ਵਾਪਰਿਆ ਸੀ। ਉਨ੍ਹਾਂ ਦੀ ਇੱਕ ਵੀਡੀਓ ਦਾ ਸਿਰਫ਼ ਕੁਝ ਹਿੱਸਾ ਜਨਤਕ ਕੀਤਾ ਗਿਆ ਸੀ, ਜਿਸ ਦੇ ਆਧਾਰ 'ਤੇ ਗੁੰਮਰਾਹਕੁੰਨ ਵਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਪੂਰੀ ਗੱਲਬਾਤ ਦੀ ਥਾਂ ਸਿਰਫ਼ ਕੁਝ ਕਲਿੱਪਾਂ ਸਾਹਮਣੇ ਲਿਆਂਦੀਆਂ ਜਾਂਦੀਆਂ ਹਨ ਤਾਂ ਸੱਚਾਈ ਧੁੰਦਲੀ ਹੋ ਜਾਂਦੀ ਹੈ ਅਤੇ ਲੋਕ ਪੂਰੇ ਸੰਦਰਭ ਤੋਂ ਵਾਂਝੇ ਰਹਿ ਜਾਂਦੇ ਹਨ। ਸਾਬਕਾ ਜਥੇਦਾਰ ਨੇ ਕਿਹਾ ਕਿ ਅਸਲ ਵਿੱਚ ਸਕੱਤਰੇਤ ਅੰਦਰ ਹੋਣ ਵਾਲੀਆਂ ਗੱਲਬਾਤਾਂ ਦੀਆਂ ਵੀਡੀਓਜ਼ ਜਨਤਕ ਹੀ ਨਹੀਂ ਹੋਣੀਆਂ ਚਾਹੀਦੀਆਂ, ਕਿਉਂਕਿ ਇਹ ਪਰੰਪਰਾਵਾਂ, ਮਰਿਆਦਾ ਅਤੇ ਸੰਸਥਾਵਾਂ ਦੀ ਭਰੋਸੇਯੋਗਤਾ ਨਾਲ ਜੁੜਿਆ ਮਾਮਲਾ ਹੈ। ਪਰ ਜੇ ਕਿਸੇ ਕਾਰਨ ਕਰਕੇ ਵੀਡੀਓ ਜਨਤਕ ਕਰਨੀ ਲਾਜ਼ਮੀ ਸਮਝੀ ਜਾਂਦੀ ਹੈ ਤਾਂ ਫਿਰ ਸਿਰਫ਼ ਕੁਝ ਕਲਿੱਪਾਂ ਦੀ ਬਜਾਏ ਪੂਰੀ ਵੀਡੀਓ ਅਤੇ ਸਮੁੱਚੀ ਵਾਰਤਾਲਾਪ ਸੰਗਤਾਂ ਦੇ ਸਾਹਮਣੇ ਰੱਖੀ ਜਾਣੀ ਚਾਹੀਦੀ ਹੈ, ਤਾਂ ਜੋ ਹਰ ਕੋਈ ਪੂਰੇ ਤੱਥਾਂ ਦੇ ਆਧਾਰ 'ਤੇ ਆਪਣੀ ਰਾਏ ਬਣਾ ਸਕੇ।ਉਨ੍ਹਾਂ  ਇਹ ਵੀ ਮੰਗ ਕੀਤੀ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਇਸ ਗੱਲ ਨੂੰ ਸਪੱਸ਼ਟ ਕਰੇ ਕਿ ਅਜਿਹੀਆਂ ਵੀਡੀਓਜ਼ ਕਿਸ ਦੀ ਮਨਜ਼ੂਰੀ ਨਾਲ ਅਤੇ ਕਿਵੇਂ ਜਨਤਕ ਹੋ ਰਹੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਸਵਾਲ ਵੀ ਉਠਾਇਆ ਕਿ ਅਕਾਲੀ ਦਲ ਬਾਦਲ ਦੇ ਬੁਲਾਰੇ ਆਪਣੀਆਂ ਪ੍ਰੈੱਸ ਕਾਨਫਰੰਸਾਂ ਦੌਰਾਨ ਅਕਾਲ ਤਖ਼ਤ ਸਾਹਿਬ ਜਾਂ ਸਕੱਤਰੇਤ ਵੱਲੋਂ ਮੁੱਖ ਮੰਤਰੀ ਨੂੰ ਭੇਜੀਆਂ ਗਈਆਂ ਚਿੱਠੀਆਂ ਕਿਵੇਂ ਵਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸੰਗਤਾਂ ਦਾ ਭਰੋਸਾ ਅਟੁੱਟ ਬਣਿਆ ਰਹੇ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ