Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸੁਨਾਮ ਹਲਕੇ 'ਚ ਕਾਂਗਰਸੀ ਹੋਏ ਸਰਗਰਮ 

June 21, 2026 01:46 PM
ਦਰਸ਼ਨ ਸਿੰਘ ਚੌਹਾਨ

ਰਾਜਿੰਦਰ ਦੀਪਾ, ਰਾਜਾ ਬੀਰਕਲਾਂ, ਗੁਰਤੇਗ ਲੌਂਗੋਵਾਲ ਨੇ ਦਿਖਾਈ ਇੱਕਜੁਟਤਾ 

 
ਸੁਨਾਮ, ਪੰਜਾਬ ਅੰਦਰ ਹੋਣ ਵਾਲ਼ੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਨਾਮ ਹਲਕੇ ਦੀ ਹੋਈ ਮੀਟਿੰਗ ਵਿੱਚ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨੇ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ। ਸੁਨਾਮ ਹਲਕੇ ਦੇ ਆਗੂ ਰਾਜਿੰਦਰ ਦੀਪਾ, ਰਾਜਿੰਦਰ ਸਿੰਘ ਰਾਜਾ ਬੀਰਕਲਾਂ ਅਤੇ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਇੱਕ ਮੰਚ ਤੇ ਦਿਖਾਈ ਦਿੱਤੇ। 
ਮੀਟਿੰਗ ਵਿੱਚ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਮੈਡਮ ਹੀਨਾ ਕਾਵਰੇ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਵਰਕਰਾਂ ਦਾ ਮਾਰਗਦਰਸ਼ਨ ਕੀਤਾ। ਸੀਨੀਅਰ ਕਾਂਗਰਸੀ ਰਾਜਿੰਦਰ ਦੀਪਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਲਾਮਬੰਦ ਕਰਨਾ ਅਤੇ ਜ਼ਮੀਨੀ ਪੱਧਰ 'ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸੀ। ਮੈਡਮ ਹੀਨਾ ਕਾਵਰੇ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ ਨੇ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸਮੇਂ ਲਈ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਦੀਪਾ ਨੇ ਭਰੋਸਾ ਦਿਵਾਇਆ ਕਿ ਸੁਨਾਮ ਹਲਕੇ ਦੀ ਸਮੁੱਚੀ ਕਾਂਗਰਸ ਇਕਜੁੱਟ ਹੈ ਅਤੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਵਿਸ਼ੇਸ਼ ਮੀਟਿੰਗ ਵਿੱਚ ਸੁਨਾਮ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੇ ਇੱਕਜੁੱਟਤਾ ਦਾ ਸਬੂਤ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਹਿਨਾ ਕਾਵਰੇ ਨੇ ਆਖਿਆ ਕਿ ਕਾਂਗਰਸ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਬਿਲਕੁਲ ਤਿਆਰ ਹੈ। ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਸਰਕਾਰ ਬਣਾਏਗੀ। ਮੀਟਿੰਗ ਵਿੱਚ ਮੁੱਖ ਤੌਰ 'ਤੇ ਬਲਾਕ ਕਾਂਗਰਸ ਕਮੇਟੀ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ, ਲੋਂਗੋਵਾਲ ਬਲਾਕ ਦੇ ਪ੍ਰਧਾਨ ਹਰਦੇਵ ਸਿੰਘ ਭੱਠਲ, ਕੌਂਸਲਰ ਗੁਰਮੇਲ ਸਿੰਘ ਚੋਟੀਆਂ, ਪ੍ਰਮੋਦ ਅਵਸਥੀ, ਰਾਜਿੰਦਰ ਸਿੰਘ ਸੰਘਰੇੜੀ, ਮੁਲਖਾ ਸਿੰਘ ਕੁੰਨਰਾਂ , ਕਰਮਜੀਤ ਕੌਰ ਮਾਡਲ ਟਾਊਨ, ਗੁਰਦਿਆਲ ਕੌਰ, ਯਸ਼ਪਾਲ ਸਹਿਗਲ, ਹਾਕਮ ਸਿੰਘ, ਬੋਘਾ ਸਿੰਘ, ਮੇਜਰ ਸਿੰਘ, ਰਾਜੂ ਨਾਗਰ, ਭਾਰਤ ਭੂਸ਼ਣ ਮੰਗਲਾ, ਸੁਖਵਿੰਦਰ ਸੱਤੂ ਬਡਰੁੱਖਾਂ, ਜਸਵੰਤ ਸਿੰਘ ਭੰਮ ਸਮੇਤ ਭਾਰੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਅੰਤ ਵਿੱਚ ਰਾਜਿੰਦਰ ਦੀਪਾ ਨੇ ਆਏ ਹੋਏ ਸੀਨੀਅਰ ਆਗੂਆਂ, ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ