Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਯੋਗ ਅਪਣਾਓ, ਰੋਗ ਭਜਾਓ.. ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਕੌਮਾਂਤਰੀ ਯੋਗਾ ਦਿਵਸ

June 21, 2026 06:25 PM
Rozana Sehaj times

ਅੰਮ੍ਰਿਤਸਰ : 12ਵੇਂ ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਵਿਭਾਗ ਵਲੋਂ ਅੱਜ ਵਿਸ਼ੇਸ਼ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਇਸ ਯੋਗ ਸਮਾਗਮ ਵਿਚ ਅੰਮ੍ਰਿਤਸਰ ਸ਼ਹਿਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ) ਰੁਪਿੰਦਰਪਾਲ ਸਿੰਘ, ਐੱਸ.ਡੀ.ਐੱਮ. ਮੈਡਮ ਅਲਕਾ ਕਾਲੀਆ, ਸਹਾਇਕ ਸਿਵਲ ਸਰਜਨ ਮੈਡਮ ਰਜਿੰਦਰਪਾਲ ਕੌਰ, ਜ਼ਿਲ੍ਹਾ ਆਯੂਰਵੈਦਿਕ ਅਫਸਰ ਡਾ. ਦਿਨੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ਸ. ਕੰਵਲਜੀਤ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਸੈਮਸਨ ਮਸੀਹ ਤੋਂ ਇਲਾਵਾ 1500 ਤੋਂ ਵੱਧ ਦੇ ਕਰੀਬ ਸ਼ਹਿਰੀਆਂ ਨੇ ਇਕੱਠੇ ਯੋਗ ਅਭਿਆਸ ਕੀਤਾ। ਇਸ ਯੋਗਾ ਸੈਸ਼ਨ ਵਿੱਚ ਸੀ.ਐੱਮ. ਦੀ ਯੋਗਸ਼ਾਲਾ ਦੇ ਮਾਹਿਰਾਂ ਵੱਲੋਂ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਰੱਖਣ ਲਈ ਕਈ ਆਸਨ ਜਿਵੇਂ ਤਾੜ ਆਸਨ, ਵਰਿਕਸ਼ ਆਸਨ, ਅਰਧ ਚੱਕਰ ਆਸਨ, ਵਕਰ ਆਸਨ, ਵਜਰ ਆਸਨ, ਊਸ਼ਟਰ ਆਸਨ, ਪਵਨ ਮੁਕਤ ਆਸਨ ਆਦਿ ਕਈ ਆਸਨ ਕਰਵਾਉਣ ਉਪਰੰਤ ਪ੍ਰਾਣਾਯਾਮ ਅਤੇ ਧਿਆਨ ਕਰਵਾਇਆ ਗਿਆ। ਕੌਮਾਂਤਰੀ ਯੋਗਾ ਦਿਵਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਸਰ ਦੇ ਮੇਅਰ ਸ. ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਅਸੀਂ ਯੋਗ ਨੂੰ ਆਪਣੀ ਰੋਜ਼ਾਨਾਂ ਜ਼ਿੰਦਗੀ ਦਾ ਹਿੱਸਾ ਬਣਾ ਕੇ ਖੁਸ਼ਹਾਲ ਤੇ ਸਿਹਤਮੰਦ ਜੀਵਨ ਬਸਰ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਯੋਗ ਜਿੱਥੇ ਤਨ ਨੂੰ ਨਿਰੋਗ ਰੱਖਦਾ ਹੈ ਓਥੇ ਇਹ ਮਾਨਸਿਕ ਤੌਰ `ਤੇ ਵੀ ਮਨੁੱਖ ਤਕੜਾ ਕਰਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਐੱਮ ਯੋਗਸ਼ਾਲਾ ਵੀ ਇਸੇ ਮਕਸਦ ਨਾਲ ਚਲਾਈ ਜਾ ਰਹੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ਼ ਕਰਦਿਆ ਕਿਹਾ ਕਿ ਉਹ ਜੰਕ ਫੂਡ ਤੋ ਪਰਹੇਜ਼ ਕਰਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰ ਪਾਲ ਸਿੰਘ ਨੇ ਕਿਹਾ ਕਿ ਯੋਗਾ ਸਾਡੀ ਜ਼ਿੰਦਗੀ ਦਾ ਇਕ ਅਹਿਮ ਹਿੱਸਾ ਹੈ ਅਤੇ ਅਜੋਕੀ ਜੀਵਨ ਜਾਚ ਦੌਰਾਨ ਜਦੋਂ ਸਰੀਰਿਕ ਕੰਮ ਘੱਟ ਗਏ ਹਨ ਇਸ ਲਈ ਇਸ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਯੋਗਾ ਨਾਲ ਜੁੜਣ ਲਈ ਜ਼ਿਲ੍ਹਾ ਵਾਸੀ ਸੀਐੱਮ ਦੀ ਯੋਗਸਾਲਾ ਦੀ ਮਦਦ ਲੈਣ। ਉਨਾਂ ਨੇ ਦੱਸਿਆ ਕਿ ਸੀਐੱਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 600 ਯੋਗਾ ਕਲਾਸਾਂ ਰੋਜ਼ਾਨਾਂ ਚੱਲ ਰਹੀਆ ਹਨ ਅਤੇ 63 ਯੋਗ ਟ੍ਰੇਨਰ ਤੇ 163 ਟਰੇਨਰ ਵਿਦਿਆਰਥੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚੋਂ 350 ਕਲਾਸਾਂ ਸ਼ਹਿਰੀ ਖੇਤਰ ਅਤੇ ਕਰੀਬ 250 ਕਲਾਸਾਂ ਦਿਹਾਤੀ ਖੇਤਰ ਵਿੱਚ ਚੱਲ ਰਹੀਆਂ ਹਨ, ਜਿਥੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਕੇ ਆਪਣੇ ਆਪ ਨੂੰ ਨਿਰੋਗ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਯੋਗ ਕਲਾਸਾਂ ਸਵੇਰੇ ਅਤੇ ਸ਼ਾਮ ਚੱਲ ਰਹੀਆਂ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਯੋਗ ਦੀਆਂ ਕਲਾਸਾਂ ਲਈ ਲੋਕ 76694-00500 ਨੰਬਰ ਤੇ ਮਿਸਡ ਕਾਲ ਕਰਕੇ ਸੀ ਐਮ ਯੋਗਸ਼ਾਲਾ ਨਾਲ ਜੁੜ ਸਕਦੇ ਹਨ। ਇਸ ਮੌਕੇ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਨੂੰ ਰੋਜ਼ਾਨਾ ਆਪਣੀ ਜਿੰਦਗੀ ਦਾ ਹਿੱਸਾ ਬਣਾਓ ਤਾਂ ਜੋ ਆਪਣੇ ਸ਼ਰੀਰ ਅਤੇ ਮਨ ਨੂੰ ਤੰਦਰੁਸਤ ਰੱਖਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਨਸੂਨ ਸੀਜਨ ਦੌਰਾਨ ਉਹ ਵੱਧ ਤੋਂ ਵੱਧ ਬੂਟੇ ਲਗਾਉਣ ਤਾਂ ਜੋ ਆਪਣੇ ਵਾਤਾਵਰਣ ਨੂੰ ਸਵੱਛ ਬਣਾਇਆ ਜਾ ਸਕੇ। ਦੱਸਣਯੋਗ ਹੈ ਕਿ ਅੱਜ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਯੋਗ ਦਿਵਸ ਮੌਕੇ ਬੂਟਿਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਏ ਹੋਏ ਪਤਵੰਤਿਆਂ ਨੂੰ ਬੂਟੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸੀਐਮ ਯੋਗਸ਼ਾਲਾ ਵਿੱਚ ਵਧੀਆ ਕੰਮ ਕਰਨ ਵਾਲੇ ਯੋਗ ਟਰੇਨਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਯੋਗ ਦਿਵਸ ਵਿਚ ਸਕੂਲੀ ਬੱਚਿਆਂ ਤੋਂ ਇਲਾਵਾ ਸੀਐਮ ਯੋਗਸ਼ਲਾ ਦੇ ਪ੍ਰਤੀਨਿਧੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਯੋਗ ਕੁਆਰਡੀਨੇਟਰ ਸ਼੍ਰੀ ਹਰਮਨਦੀਪ ਸਿੰਘ ਵੀ ਹਾਜਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ