Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

June 21, 2026 06:30 PM
Rozana Sehaj times

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਜ਼ਰੀਏ ਵਿਦੇਸ਼-ਅਧਾਰਤ ਹੈਂਡਲਰਾਂ ਨਾਲ ਸਬੰਧਤ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਪਿਸਤੌਲਾਂ (ਵਿਦੇਸ਼ੀ) ਅਤੇ ਗੋਲਾ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਟਾਲਾ ਦੇ ਵੱਡਾ ਥੇਥਰਕੇ ਦੇ ਵਸਨੀਕ ਅਨਮੋਲ ਸਿੰਘ ਉਰਫ਼ ਮੋਹਲਾ, ਬਟਾਲਾ ਦੇ ਸ਼ਾਹਪੁਰ ਜਾਜਨ ਦੇ ਵਸਨੀਕ ਜਗਰੂਪ ਸਿੰਘ ਉਰਫ਼ ਰੂਪਾ ਅਤੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਵਿਖੇ ਕਾਵਰੀਆਂ ਵਾਲੀ ਪੁਲੀ ਦੇ ਵਸਨੀਕ ਮੋਹਿਤ ਕੁਮਾਰ ਉਰਫ਼ ਜੋਬਨ ਵਜੋਂ ਹੋਈ ਹੈ। ਇਹ ਸਫ਼ਲਤਾ ਇੱਕ ਹੋਰ ਮੁਲਜ਼ਮ ਨੂੰ ਪਹਿਲਾਂ 26 ਆਧੁਨਿਕ ਹਥਿਆਰਾਂ, ਜਿਨ੍ਹਾਂ ਵਿੱਚ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸ਼ਾਮਲ ਸਨ, ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਗੈਂਗਵਾਰ, ਜਬਰੀ ਵਸੂਲੀ ਅਤੇ ਹੋਰ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਉਕਤ ਮੁਲਜ਼ਮ ਹਥਿਆਰਾਂ ਦੀਆ ਖੇਪਾਂ ਹਾਸਲ ਕਰਕੇ ਅੱਗੇ ਅਪਰਾਧਿਕ ਕਾਰਵਾਈਆਂ ਨੂੰ ਅੰਜ਼ਾਮ ਦਿੰਦੇ ਸਨ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ, ਹੋਰ ਮੁਲਜ਼ਮਾਂ ਦੀ ਪਛਾਣ, ਪਿਛਲੀਆਂ ਅਪਰਾਧਿਕ ਗਤੀਵਿਧੀਆਂ ਦੀ ਗੁੱਥੀ ਸੁਲਝਾਉਣ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੰਗਠਿਤ ਅਪਰਾਧ ਸਿੰਡੀਕੇਟ ਦੇ ਖ਼ਾਤਮੇ ਆਦਿ ਨੂੰ ਕੇਂਦਰ ਵਿੱਚ ਰੱਖ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਅਨਮੋਲ ਉਰਫ਼ ਮੋਹਲਾ, ਜਗਰੂਪ ਉਰਫ਼ ਰੂਪਾ ਅਤੇ ਮੋਹਿਤ ਉਰਫ਼ ਜੋਬਨ ਨੂੰ ਤਿੰਨ ਵਿਦੇਸ਼ੀ ਤੇ ਆਧੁਨਿਕ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕਰ ਲਿਆ। ਏਆਈਜੀ ਨੇ ਦੱਸਿਆ ਕਿ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਅਨਮੋਲ ਅਤੇ ਮੋਹਿਤ ਸਤੰਬਰ 2025 ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਦਰਜ ਕਤਲ ਕੇਸ ਅਤੇ ਜੂਨ 2026 ਵਿੱਚ ਬਟਾਲਾ ਵਿਖੇ ਦਰਜ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਅਨਮੋਲ ਅਤੇ ਉਸਦੇ ਸਾਥੀਆਂ ਨੂੰ ਅਜਿਹੇ ਕਈ ਹੋਰ ਕੰਮ ਵੀ ਸੌਂਪੇ ਗਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਸਫਲਤਾਪੂਰਵਕ ਨਾਕਾਮ ਕਰ ਦਿੱਤਾ।ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਤਹਿਤ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 40 ਮਿਤੀ 20.06.2026 ਦਰਜ ਕੀਤੀ ਗਈ ਹੈ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ