Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

12 ਵੇ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ 'ਬੀਵਾਈਐਸ' ਵੱਲੋਂ ਵੱਖ ਵੱਖ ਥਾਵਾਂ ਤੇ ਸਮਾਗਮ

June 21, 2026 06:40 PM
Rozana Sehaj times

 

ਅੰਮ੍ਰਿਤਸਰ : ਭਾਰਤੀ ਯੋਗ ਸੰਸਥਾਨ (ਬੀਵਾਈਐਸ )ਵੱਲੋਂ ਅੱਜ ਜਿੱਥੇ ਦੇਸ਼ ਭਰ ਵਿੱਚ 12ਵਾਂ ਅੰਤਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਹੈ, ਉੱਥੇ ਅੰਮ੍ਰਿਤਸਰ ਵਿੱਚ ਵੀ ਵੱਖ-ਵੱਖ ਥਾਵਾਂ ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਭਾਰਤੀ ਯੋਗ ਸੰਸਥਾਨ ਵੱਲੋਂ ਇੱਥੇ ਇਤਿਹਾਸਿਕ ਕੰਪਨੀ ਬਾਗ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਸਮਾਗਮ ਕੀਤਾ ਗਿਆ ,ਜਿੱਥੇ ਲੋਕਾਂ ਨੂੰ ਯੋਗ ਅਭਿਆਸ ਅਤੇ ਪ੍ਰਾਣਾਯਾਮ ਕਰਵਾਇਆ ਗਿਆ ।ਇਸ ਤੋਂ ਇਲਾਵਾ ਯੋਗ ਦੇ ਲਾਭ ਬਾਰੇ ਜਾਣਕਾਰੀ ਦਿੱਤੀ ਗਈ।ਸੰਸਥਾਨ ਦੇ ਬਾਨੀ ਸਵਰਗੀ ਪ੍ਰਕਾਸ਼ ਲਾਲ ਦੀ ਤਸਵੀਰ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਅੰਤਰਰਾਸ਼ਟਰੀ ਯੋਗ ਦਿਵਸ ਦੀ ਸਮਾਂ ਸਾਰਨੀ ਅਤੇ ਏਜੰਡੇ ਦੇ ਮੁਤਾਬਕ ਗਾਇਤਰੀ ਮੰਤਰ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਯੋਗ ਮਾਹਰਾ ਵੱਲੋਂ ਖੜੇ ਹੋ ਕੇ, ਬੈਠ ਕੇ ਅਤੇ ਲੇਟ ਕੇ ਕਰਨ ਵਾਲੇ ਵੱਖ ਵੱਖ ਯੋਗ ਆਸਨਾ ਦਾ ਅਭਿਆਸ ਕਰਵਾਇਆ ਗਿਆ। ਬੀਵਾਈਐਸ ਦੇ ਸੂਬਾ ਆਗੂ ਸਤੀਸ਼ ਮਹਾਜਨ ਨੇ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਲੋਕਾਂ ਨੂੰ ਰੋਜ਼ ਯੋਗ ਅਭਿਆਸ ਕਰਨ ਅਤੇ ਇਸ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਦਿੱਤੀ। ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਈ ਰਾਸ਼ਟਰਪਤੀ ਐਵਾਰਡ ਪ੍ਰਾਪਤ ਸ਼੍ਰੀਮਤੀ ਸਵਰਾਜ ਗਰੋਵਰ ਨੇ ਯੋਗ ਦੀ ਜੀਵਨ ਵਿੱਚ ਅਹਿਮੀਅਤ ਬਾਰੇ ਲੋਕਾਂ ਨੂੰ ਦੱਸਿਆ ।ਉਹਨਾਂ ਨੇ ਆਖਿਆ ਕਿ ਯੋਗ ਤੋਂ ਬਿਨਾਂ ਜੀਵਨ ਅਧੂਰਾ ਹੈ ਕਿਉਂਕਿ ਯੋਗ ਅਨੁਸ਼ਾਸਨ , ਸੰਸਕਾਰ, ਅਤੇ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੰਦਾ। ਯੋਗ ਸਿਹਤਮੰਦ ਜੀਵਨ ਦੀ ਕੁੰਜੀ ਹੈ। ਇੱਕ ਸਿਹਤਮੰਦ ਵਿਅਕਤੀ ਚੰਗੇ ਸਮਾਜ ਅਤੇ ਚੰਗੇ ਰਾਸ਼ਟਰ ਦਾ ਨਿਰਮਾਣ ਕਰ ਸਕਦਾ ਹੈ। ਇਸ ਮੌਕੇ ਸੰਸਥਾਨ ਦੇ ਅਧਿਕਾਰੀ ਸੁਨੀਲ ਕਪੂਰ ਤੇ ਹੋਰ ਹਾਜ਼ਰ ਸਨ। ਇਸ ਤੋਂ ਇਲਾਵਾ ਬੀਵਾਈਐਸ ਦੇ ਅਧਿਕਾਰੀ ਮਨਮੋਹਨ ਕਪੂਰ, ਮਾਸਟਰ ਮੋਹਨ ਲਾਲ, ਪ੍ਰਮੋਦ ਸੋਢੀ, ਗਿਰਧਾਰੀ ਲਾਲ ਦੀ ਅਗਵਾਈ ਹੇਠ ਸ਼ਹਿਰ ਵਿੱਚ ਵੱਖ-ਵੱਖ 10 ਥਾਵਾਂ ਤੋ ਇਲਾਵਾ ਅਟਾਰੀ ਸਰਹੱਦ ,ਖਾਲਸਾ ਕਾਲਜ ਕੈਂਪਸ ਅਤੇ ਇਨਕਮ ਟੈਕਸ ਦਫਤਰ ਕੈਂਪਸ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਸਮਾਗਮ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਸਥਾਨ ਦੇ ਮੈਂਬਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਤੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਦੱਸਣ ਯੋਗ ਹੈ ਕਿ ਬੀਵਾਈਐਸ ਵੱਲੋਂ ਭਾਰਤ ਵਿੱਚ ਵੱਖ ਵੱਖ 23 ਸੂਬਿਆਂ ਵਿੱਚ ਲਗਭਗ 4500  ਤੋਂ ਵੱਧ ਅਤੇ ਭਾਰਤ ਤੋਂ ਬਾਹਰ ਕਈ ਹੋਰ ਮੁਲਕਾਂ ਵਿੱਚ ਨਿਸ਼ੁਲਕ ਯੋਗ ਕੇਂਦਰ ਚਲਾਏ ਜਾ ਰਹੇ ਹਨ। ਅੰਮ੍ਰਿਤਸਰ ਵਿੱਚ ਲਗਭਗ 60 ਤੋਂ ਵੱਧ ਅਜਿਹੇ ਨਿਸ਼ੁਲਕ ਯੋਗ ਕੇਂਦਰ ਚੱਲ ਰਹੇ ਹਨ।

 

Have something to say? Post your comment

More in Majha

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ